ਜ਼ੀਰਕਪੁਰ, 21 ਅਪ੍ਰੈਲ (ਹੈਪੀ ਪੰਡਵਾਲਾ)- ਫਿਓ ਹੋਮਜ਼ ਨਾਭਾ ਸਾਹਿਬ ਸੁਸਾਇਟੀ ਦੇ ਵਸਨੀਕਾਂ ਵਲੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਨਵੀਂ ਸੜਕ ਬਣਾਉਣ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਸੁਸਾਇਟੀ ਵਾਸੀਆਂ ਨੇ ਕਿਹਾ ਕਿ ਸੜਕ ਬਣਨ ਨਾਲ ਆਵਾਜਾਈ ਸੌਖੀ ਹੋ ਗਈ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਉਨ੍ਹਾਂ ਵਿਧਾਇਕ ਰੰਧਾਵਾ ਵਲੋਂ ਸ਼ਹਿਰ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਘਰਾਂ ਤੋਂ ਲੈ ਕੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੀ ਇਮਾਰਤ ਤੱਕ ਸਟਰੀਟ ਲਾਈਟਾਂ ਲਗਾਉਣ ਅਤੇ ਸੜਕ 'ਤੇ ਲੇਨ ਮਾਰਕਿੰਗ ਕਰਵਾਉਣ ਦੀ ਮੰਗ ਵੀ ਕੀਤੀ ਤਾਂ ਜੋ ਰਾਤ ਸਮੇਂ ਸੁਰੱਖਿਆ ਅਤੇ ਦਿੱਖ 'ਚ ਸੁਧਾਰ ਆ ਸਕੇ | ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਰਹਿੰਦੇ ਵਿਕਾਸ ਕਾਰਜ ਜਲਦ ਮੁਕੰਮਲ ਕਰਵਾਏ ਜਾਣਗੇ |