ਖਰੜ, 21 ਅਪ੍ਰੈਲ (ਜੰਡਪੁਰੀ)-ਖਰੜ ਦੇ ਵਾ. ਨੰ. 4 ਤੇ 5 ਵਿਖੇ ਡਾ. ਬੀ. ਆਰ. ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਲੋਂ ਡਾ. ਅੰਬੇਡਕਰ ਦੇ ਜੀਵਨ ਸੰਬੰਧੀ ਗੀਤ, ਭਾਸ਼ਣ ਅਤੇ ਕਵਿਤਾ ਮੁਕਾਬਲੇ 'ਚ ਹਿੱਸਾ ਲਿਆ ਗਿਆ | ਇਸ ਮੌਕੇ ਡਾ. ਰਘਵੀਰ ਸਿੰਘ ਬੰਗੜ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਹਰ ਵਰਗ ਦੇ ਲੋਕਾਂ ਲਈ ਕੰਮ ਕੀਤਾ ਸੀ ਅਤੇ ਸੰਵਿਧਾਨ ਬਣਾ ਕੇ ਸਾਰਿਆਂ ਨੂੰ ਬਣਦੇ ਹੱਕ ਦਿਵਾਏ ਸਨ | ਉਨ੍ਹਾਂ ਨਗਰ ਕੌਂਸਲ ਖਰੜ ਦੀਆਂ ਨੇੜਲੇ ਭਵਿੱਖ 'ਚ ਹੋਣ ਵਾਲੀਆਂ ਚੋਣਾਂ ਦੌਰਾਨ ਵੀ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ | ਇਸ ਮੌਕੇ ਵਰਿੰਦਰ ਭਾਮਾ, ਮਨਜੀਤ ਕੌਰ ਸੋਨੰੂ ਇੰਚਾਰਜ ਸੋਸ਼ਲ ਮੀਡੀਆ, ਮਾਸਟਰ ਸ਼ਿੰਗਰਾ ਸਿੰਘ, ਹਰਬੰਸ ਸਿੰਘ, ਅੰਮਿ੍ਤਪਾਲ ਸਿੰਘ, ਨਿਰਮਲ ਸਿੰਘ, ਸੁਖਜੀਤ ਸਿੰਘ, ਭੁਪਿੰਦਰ ਸਿੰਘ ਕੈਂਥ, ਸਤੀਸ਼ ਸੈਣੀ, ਜਗਦੀਸ਼ ਸਿੰਘ, ਰਾਜਿੰਦਰ ਸਿੰਘ, ਬਲਵੀਰ ਸਿੰਘ, ਕੇਵਲ ਕਿ੍ਸ਼ਨ, ਲਖਵੀਰ ਸਿੰਘ, ਸੁਨੀਲ ਕੈਂਥ, ਚੰਨਣ ਰਾਮ ਤੇ ਸ਼ੇਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |