10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅਨਮੋਲ ਗਗਨ ਮਾਨ ਵਲੋਂ ਬਲਾਕ ਮਾਜਰੀ-ਬਿੰਦਰਖ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 22-04-2026
ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਅੱਜ ਬਲਾਕ ਮਾਜਰੀ-ਬਿੰਦਰੱਖ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਲਾਕਾ ਵਾਸੀਆਂ ਵਲੋਂ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਇਸ ਸੜਕ ਦੇ ਨਿਰਮਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕੀਤਾ ਗਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕਾ ਅਨਮੋਲ ਗਗਨ ਮਾਨ ਨੇ ਇਲਾਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਲੋਕਾਂ ਨੂੰ ਆਵਾਜਾਈ ਪੱਖੋਂ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਇਸ ਸੜਕ ਦਾ ਨਿਰਮਾਣ 'ਤੇ ਲਗਭਗ 5 ਕਰੋੜ 40 ਲੱਖ ਰੁ. ਦੀ ਲਾਗਤ ਆਵੇਗੀ, ਜਿਸ ਨਾਲ ਇਲਾਕੇ ਦੇ ਕਈ ਪਿੰਡਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਧਿਆਨ 'ਚ ਰੱਖਦੇ ਹੋਏ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਹਲਕਾ ਖਰੜ ਦੇ ਵੱਖ-ਵੱਖ ਇਲਾਕਿਆਂ 'ਚ ਹੋਰ ਵਿਕਾਸੀ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਸਰਵਜੋਤ ਮਾਨ, ਸੁਖਵਿੰਦਰ ਸਿੰਘ ਬਿੱਟੂ ਚੇਅਰਮੈਨ ਮਾਰਕੀਟ ਕਮੇਟੀ ਖਰੜ, ਹਰੀਸ਼ ਰਾਣਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਨਵਦੀਪ ਸਿੰਘ ਸੰਗਠਨ ਇੰਚਾਰਜ, ਹਰਪ੍ਰੀਤ ਕੌਰ ਹਲਕਾ ਕੋਆਰਡੀਨੇਟਰ, ਹਰਿੰਦਰ ਸਿੰਘ ਹਲਕਾ ਕੋਆਰਡੀਨੇਟਰ, ਜਗਤਾਰ ਸਿੰਘ ਹਲਕਾ ਕੋਆਰਡੀਨੇਟਰ, ਜਸਪ੍ਰੀਤ ਸਿੰਘ ਸਰਪੰਚ ਬਰਸਾਲਪੁਰ ਅਤੇ ਜੱਗੀ ਕਾਦੀ ਮਾਜਰਾ ਸਮੇਤ ਕਈ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ 'ਚ ਸਥਾਨਕ ਲੋਕ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਬੇਡਕਰ ਜੈਅੰਤੀ ਮੌਕੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਅੰਬੇਡਕਰ ਜੈਅੰਤੀ ਨੂੰ ਸਮਰਪਿਤ ਬੱਚਿਆਂ ਦੇ ਮੁਕਾਬਲੇ ਕਰਵਾਏ <br/>
Ad Position 24