10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਖਰੜ ਦੀ ਅਨਾਜ ਮੰਡੀ 'ਚ ਲਿਫ਼ਟਿੰਗ ਨਾ ਹੋਣ ਕਰਕੇ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ

Ad Position 21
No active advertisement
ਖਰੜ ਦੀ ਅਨਾਜ ਮੰਡੀ 'ਚ ਲਿਫ਼ਟਿੰਗ ਨਾ ਹੋਣ ਕਰਕੇ ਬੋਰੀਆਂ ਦੇ ਲੱਗੇ ਅੰਬਾਰ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ. ਡੀ. ਐਮ. ਗੁਰਮੀਤ ਸਿੰਘ | ਤਸਵੀਰਾਂ : ਜੰਡਪੁਰੀ <br/> 22-04-2026
ਖਰੜ, 21 ਅਪ੍ਰੈਲ (ਜੰਡਪੁਰੀ)-ਖਰੜ ਦੀ ਅਨਾਜ ਮੰਡੀ 'ਚ ਕਣਕ ਦੀ ਲਿਫ਼ਟਿੰਗ ਨਾ ਹੋਣ ਕਰਕੇ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਦਵਿੰਦਰ ਸਿੰਘ ਦੇਹਕਲਾਂ ਅਤੇ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਭਾਵੇਂ ਕਣਕ ਦਾ ਸੀਜ਼ਨ ਖ਼ਤਮ ਹੋਣ ਵਾਲਾ ਹੈ, ਪਰ ਖਰੜ ਮੰਡੀ 'ਚ ਜਿਹੜੀ ਕਣਕ ਖ਼ਰੀਦੀ ਗਈ ਹੈ, ਉਸ ਦੀ ਅਜੇ ਤੱਕ ਸਹੀ ਢੰਗ ਨਾਲ ਲਿਫ਼ਟਿੰਗ ਨਹੀਂ ਹੋਈ, ਜਿਸ ਕਰਕੇ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਪਨਗਰੇਨ ਦੇ ਚੇਅਰਮੈਨ ਵਲੋਂ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਪ੍ਰਕਾਰ ਦੀ ਦਿੱਕਤ ਨਾ ਆਉਣ ਦਾ ਭਰੋਸਾ ਦਿਵਾਇਆ ਗਿਆ ਸੀ, ਪਰ ਹੁਣ ਉਹ ਫ਼ੋਨ ਵੀ ਨਹੀਂ ਚੁੱਕ ਰਹੇ | ਉਨ੍ਹਾਂ ਦੱਸਿਆ ਕਿ ਮੰਡੀ ਨੂੰ ਆਉਣ ਵਾਲੇ ਰਸਤਿਆਂ 'ਚ ਵੀ ਬੋਰੀਆਂ ਪਈਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਆਉਣ-ਜਾਣ 'ਚ ਦਿੱਕਤ ਹੋ ਰਹੀ ਹੈ | ਇਸੇ ਦੌਰਾਨ ਆੜ੍ਹਤੀ ਐਸੋਸੀਏਸ਼ਨ ਦੀ ਪ੍ਰਧਾਨ ਨਰਿੰਦਰ ਸ਼ਰਮਾ ਸ਼ਰਮਾ ਨੇ ਦੱਸਿਆ ਕਿ ਖਰੜ ਦੀ ਅਨਾਜ ਮੰਡੀ 'ਚ ਕਣਕ ਦੀਆਂ 4 ਲੱਖ ਦੇ ਕਰੀਬ ਬੋਰੀਆਂ ਭਰੀਆਂ ਜਾਂਦੀਆਂ ਹਨ, ਪਰ ਹੁਣ ਤੱਕ ਢਾਈ ਲੱਖ ਦੇ ਕਰੀਬ ਹੀ ਬੋਰੀਆਂ ਭਰੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜਿੱਥੇ ਖਰੜ ਦੀ ਅਨਾਜ ਮੰਡੀ 'ਚ ਲਿਫ਼ਟਿੰਗ ਨਹੀਂ ਹੋ ਰਹੀ, ਉਥੇ ਹੀ ਅਨਾਜ ਮੰਡੀ ਪੱਕੀ ਰੁੜਕੀ ਅਤੇ ਨਵੀਂ ਬਣੀ ਝੰਜੇੜੀ ਮੰਡੀ 'ਚ ਵੀ ਸਾਰਾ ਖ਼ਰੀਦਿਆ ਹੋਇਆ ਮਾਲ ਖੁੱਲ੍ਹੇ ਅਸਮਾਨ ਹੇਠ ਪਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ 25 ਸਾਲਾਂ ਤੋਂ ਇਕ ਠੇਕੇਦਾਰ ਨੂੰ ਹੀ ਲਿਫ਼ਟਿੰਗ ਦਾ ਠੇਕਾ ਦਿੱਤਾ ਜਾ ਰਿਹਾ ਹੈ, ਜਿਸ ਕਰਕੇ ਆਏ ਸਾਲ ਲਿਫ਼ਟਿੰਗ ਨਾ ਹੋਣ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨ ਹੋਣਾ ਪੈਂਦਾ ਹੈ | ਉਨ੍ਹਾਂ ਮੰਗ ਕੀਤੀ ਕਿ ਖਰੜ ਦੀ ਅਨਾਜ ਮੰਡੀ 'ਚ ਨਵੇਂ ਠੇਕੇਦਾਰ ਨੂੰ ਲਿਫ਼ਟਿੰਗ ਦਾ ਕੰਮ ਸੌਂਪਿਆ ਜਾਵੇ ਤੇ ਮੰਡੀਆਂ 'ਚੋਂ ਤੁਰੰਤ ਖ਼ਰੀਦੀ ਹੋਈ ਕਣਕ ਦੀ ਲਿਫ਼ਟਿੰਗ ਕਰਵਾਈ ਜਾਵੇ | ਉਧਰ ਦੂਜੇ ਪਾਸੇ ਮਾਮਲੇ ਸੰਬੰਧੀ ਸੰਪਰਕ ਕਰਨ 'ਤੇ ਐਸ. ਡੀ. ਐਮ. ਖਰੜ ਗੁਰਮੀਤ ਸਿੰਘ ਨੇ ਕਿਹਾ ਕਿ ਠੇਕੇਦਾਰ ਨੇ 50 ਫ਼ੀਸਦੀ ਲਿਫ਼ਟਿੰਗ ਕਰਵਾਉਣ ਦਾ ਦਾਅਵਾ ਕੀਤਾ ਹੈ, ਪਰ ਜੇਕਰ ਫ਼ਿਰ ਵੀ ਕਿਸਾਨਾਂ ਵਲੋਂ ਲਿਫ਼ਟਿੰਗ ਨਾ ਕਰਵਾਏ ਜਾਣ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਉਹ ਠੇਕੇਦਾਰ ਨੂੰ ਤੇਜ਼ੀ ਨਾਲ ਲਿਫ਼ਟਿੰਗ ਕਰਨ ਦੇ ਆਦੇਸ਼ ਜਾਰੀ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ ਸੰਬੰਧੀ ਹੱਤਿਆਵਾਂ ਵਿਚ ਆਈ ਭਾਰੀ ਕਮੀ <br/> ਅਗਲੀ ਖ਼ਬਰ ਮੰਡੀਆਂ 'ਚ ਕਣਕ ਦੀ ਆਮਦ ਤੇ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ- ਬਰਸਟ <br/>
Ad Position 24