10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੈਂਗਸਟਰਾਂ ਸੰਬੰਧੀ ਹੱਤਿਆਵਾਂ ਵਿਚ ਆਈ ਭਾਰੀ ਕਮੀ <br/>

Ad Position 21
No active advertisement
ਅਜੀਤ ਡੈਸਕ 22-04-2026
ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਆਪ੍ਰੇਸ਼ਨ 'ਗੈਂਗਸਟਰਾਂ 'ਤੇ ਵਾਰ' ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗਿ੍ਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ 'ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ |
ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ 'ਗੈਂਗਸਟਰਾਂ 'ਤੇ ਵਾਰ' ਦੇ ਸ਼ੁਰੂ ਹੋਣ ਤੋਂ ਤਿੰਨ ਮਹੀਨਿਆਂ ਦੇ ਅੰਦਰ ਹੀ ਸੰਗਠਿਤ ਅਪਰਾਧ ਵਿੱਚ ਭਾਰੀ ਕਮੀ ਦਰਜ ਕੀਤੀ ਗਈ ਹੈ | ਸੂਬੇ ਵਿੱਚ ਗੈਂਗਸਟਰਾਂ ਨਾਲ ਸਬੰਧਤ ਹੱਤਿਆ ਦੇ ਮਾਮਲਿਆਂ ਵਿੱਚ 100 ਫੀਸਦੀ ਕਮੀ ਆਈ ਹੈ | ਜਿੱਥੇ, ਜਨਵਰੀ ਮਹੀਨੇ ਵਿੱਚ ਅਜਿਹੇ ਚਾਰ ਮਾਮਲੇ ਦਰਜ ਹੋਏ ਸਨ, ਉੱਥੇ ਮਾਰਚ ਵਿੱਚ ਇਹ ਗਿਣਤੀ ਸਿਫ਼ਰ ਹੋ ਗਈ ਹੈ | ਸਿਰਫ਼ ਹੱਤਿਆਵਾਂ ਹੀ ਨਹੀਂ, ਸਗੋਂ ਗੈਂਗਸਟਰਾਂ ਨਾਲ ਜੁੜੀਆਂ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਵੀ 69 ਫੀਸਦੀ ਦੀ ਭਾਰੀ ਕਮੀ ਵੇਖੀ ਗਈ ਹੈ | ਸਾਲ ਦੇ ਪਹਿਲੇ ਮਹੀਨੇ ਵਿੱਚ ਫਾਇਰਿੰਗ ਦੀਆਂ 29 ਘਟਨਾਵਾਂ ਦੇ ਮੁਕਾਬਲੇ 20 ਅਪ੍ਰੈਲ ਤੱਕ ਇਹ ਗਿਣਤੀ ਘਟ ਕੇ ਸਿਰਫ਼ 9 ਰਹਿ ਗਈ | ਇਸੇ ਤਰ੍ਹਾਂ ਜ਼ਬਰਨ ਵਸੂਲੀ ਦੇ ਮਾਮਲਿਆਂ ਵਿੱਚ ਵੀ 10.9 ਫੀਸਦੀ ਕਮੀ ਆਈ ਹੈ | ਜਨਵਰੀ 'ਚ 110 ਮਾਮਲਿਆਂ ਦੇ ਮੁਕਾਬਲੇ ਮਾਰਚ ਵਿੱਚ ਇਹ ਗਿਣਤੀ ਘਟ ਕੇ 98 ਰਹਿ ਗਈ ਹੈ | ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਾ ਸਿਰਫ਼ ਸੂਬੇ ਵਿੱਚ ਅਪਰਾਧ ਦਰ ਨੂੰ ਕੰਟਰੋਲ ਕੀਤਾ ਹੈ, ਸਗੋਂ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਰਾਹੀਂ ਲੋਕਾਂ ਦਾ ਭਰੋਸਾ ਵੀ ਜਿੱਤਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਚੋਣਾਂ ਤੋਂ ਪਹਿਲਾਂ ਵੋਟਰ ਲਿਸਟਾਂ 'ਚ ਗੜਬੜੀ ਦੇ ਦੋਸ਼ <br/> ਅਗਲੀ ਖ਼ਬਰ ਖਰੜ ਦੀ ਅਨਾਜ ਮੰਡੀ 'ਚ ਲਿਫ਼ਟਿੰਗ ਨਾ ਹੋਣ ਕਰਕੇ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ
Ad Position 24