10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਖਰੜ ਦੇ ਵਾ. ਨੰ. 18 ਦੇ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧ ਕਰਨ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 22-04-2026
ਖਰੜ, 21 ਅਪ੍ਰੈਲ (ਜੰਡਪੁਰੀ)-ਜਨ-ਹਿੱਤ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਹੰਸ ਅਤੇ ਜਨਰਲ ਸਕੱਤਰ ਬਿ੍ਜ ਮੋਹਨ ਨੇ ਖਰੜ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਥਾਨਕ ਵਾ. ਨੰ. 18 'ਚ ਓਵਰਫਲੋ ਹੋ ਰਹੇ ਸੀਵਰੇਜ ਦੇ ਗੰਦੇ ਪਾਣੀ ਦਾ ਢੁਕਵਾਂ ਹੱਲ ਲੱਭਿਆ ਜਾਵੇ ਅਤੇ ਨਾਲ ਹੀ ਲੋਕਾਂ ਨੂੰ ਪੇਸ਼ ਆ ਰਹੀ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਭਾਵੇਂ ਉਹ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਟੈਂਕਰ ਲਗਾ ਕੇ ਪਾਣੀ ਕੱਢਣ ਦਾ ਯਤਨ ਕੀਤਾ ਜਾ ਰਿਹਾ, ਪਰ ਗਲੀਆਂ ਤੇ ਖਾਲੀ ਪਲਾਟਾਂ 'ਚ ਖੜ੍ਹੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਸੀਵਰੇਜ ਦੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਪੇਸ਼ ਆ ਸਮੱਸਿਆ ਨੂੰ ਦੂਰ ਕਰਵਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਵਿਕਾਸ ਕਾਰਜਾਂ 'ਚ ਤੇਜ਼ੀ ਆਵੇਗੀ- ਬਿੱਟੂ <br/> ਅਗਲੀ ਖ਼ਬਰ ਪਟਿਆਲਾ ਨੇ ਮੋਗਾ ਨੂੰ 6 ਵਿਕਟਾਂ ਨਾਲ ਹਰਾ ਕੇ ਪੰਜਾਬ ਰਾਜ ਅੰਡਰ-23 ਅੰਤਰ-ਜ਼ਿਲ੍ਹਾ ਕਿ੍ਕਟ ਖ਼ਿਤਾਬ ਜਿੱਤਿਆ <br/>
Ad Position 24