ਖਰੜ, 21 ਅਪ੍ਰੈਲ (ਜੰਡਪੁਰੀ)-ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜਾਂ 'ਚ ਤੇਜੀ ਆਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੇ ਵਾ. ਨੰ. 7 ਵਿਖੇ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਖ਼ੂਨੀਮਾਜਰਾ ਤੇ ਬਡਾਲਾ ਸਮੇਤ ਹੋਰਨਾਂ ਵਾਰਡਾਂ 'ਚ ਵਿਕਾਸ ਕਾਰਜ ਸ਼ੁਰੂ ਹੋ ਗਏ ਹਨ, ਜਦਕਿ ਕਈ ਵਾਰਡਾਂ 'ਚ ਅਗਲੇ 2-4 ਦਿਨਾਂ 'ਚ ਕੰਮ ਸ਼ੁਰੂ ਹੋ ਜਾਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ, ਬਲਾਕ ਸੰਮਤੀ ਖਰੜ ਦੇ ਚੇਅਰਮੈਨ ਰਘਵੀਰ ਸਿੰਘ ਮੋਦੀ, ਸਾਬਕਾ ਕੌਂਸਲਰ ਰਜਿੰਦਰ ਸਿੰਘ ਨੰਬਰਦਾਰ, ਸਾਬਕਾ ਕੌਂਸਲਰ ਰਾਜਵੀਰ ਸਿੰਘ ਰਾਜੀ, ਬਲਾਕ ਪ੍ਰਧਾਨ ਅਮਨ ਬਾਠ ਤੇ ਯੂਕ ਆਗੂ ਮਨਜੋਤ ਸਿੰਘ ਪੱਡਾ ਆਦਿ ਵੀ ਹਾਜ਼ਰ ਸਨ |