24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੁਲਿਸ ਵਲੋਂ ਗੈੱਸਟ ਹਾਊਸ 'ਚ ਛਾਪਾ ਮਾਰ ਕੇ ਹੀਰੋਇਨ ਸਮੇਤ ਚਾਰ ਕਾਬੂ ਕੀਤੇ

Ad Position 21
No active advertisement
ਅਜੀਤ ਡੈਸਕ 23-04-2026
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ ਐਸ ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਨੇ ਕਾਰਵਾਈ ਕਰਦਿਆਂ ਸਥਾਨਕ ਰਾਇਲ ਗੈੱਸਟ ਹਾਊਸ 'ਚ ਛਾਪਾ ਮਾਰ ਕੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਉਨ੍ਹਾਂ ਕੋਲੋਂ 25 ਗ੍ਰਾਮ ਹੀਰੋਇਨ, 25 ਹਜ਼ਾਰ ਰੁਪਏ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਹੈ | ਇਸ ਸਬੰਧੀ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਮਾਨ ਨੇ ਥਾਣਾ ਮੁਖੀ ਦਾਨਿਸਵੀਰ ਸਿੰਘ ਦੀ ਹਾਜ਼ਰੀ ਵਿਚ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਬੀਤੇ ਦਿਨ 21 ਅਪ੍ਰੈਲ ਨੂੰ ਪੁਲਿਸ ਪਾਰਟੀ ਪੰਜ ਪਿਆਰਾ ਚੌਕ 'ਤੇ ਮੌਜੂਦ ਸੀ ਜਦੋਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਅਕੈਡਮੀ ਸੜਕ ਸਥਿਤ ਰਾਇਲ ਗੈੱਸਟ ਹਾਊਸ ਵਿਚ ਕੁੱਝ ਵਿਅਕਤੀ ਹੀਰੋਇਨ ਵੇਚ ਰਹੇ ਹਨ | ਇਸ ਸੂਚਨਾ 'ਤੇ ਪੁਲਿਸ ਵਲੋਂ ਤੁਰੰਤ ਗੈੱਸਟ ਹਾਊਸ 'ਤੇ ਛਾਪਾ ਮਾਰਿਆ ਅਤੇ ਮੌਕੇ 'ਤੇ ਤਜਿੰਦਰ ਕੁਮਾਰ ਉਰਫ਼ ਰਵੀ ਵਾਸੀ ਮੁਹੱਲਾ ਕੁਰਾਲੀ ਵਾਲਾ, ਹਰਦੀਪ ਸਿੰਘ ਉਰਫ਼ ਹੈਪੀ ਵਾਸੀ ਝੱਜ, ਥਾਣਾ ਨੂਰਪੁਰ ਬੇਦੀ, ਸੁਰਿੰਦਰ ਸ਼ਰਮਾ ਉਰਫ਼ ਮੰਨੂ ਵਾਸੀ ਮੁਹੱਲਾ ਫ਼ਤਿਹਗੜ੍ਹ ਸਾਹਿਬ ਅਤੇ ਰਵੀ ਕੁਮਾਰ ਉਰਫ਼ ਰਵੀ ਹੰਸ ਵਾਸੀ ਲਵਾਣਾ ਵਾਲੀ ਗਲੀ ਸ੍ਰੀ ਅਨੰਦਪੁਰ ਸਾਹਿਬ ਨੂੰ ਕਾਬੂ ਕਰ ਲਿਆ ਗਿਆ | ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 25 ਗ੍ਰਾਮ ਹੈਰੋਇਨ, 25,000 ਰੁਪਏ ਨਕਦ ਅਤੇ ਕਾਰ ਨੰਬਰ ਪੀ.ਬੀ. 16 ਐਚ 9896 ਬਰਾਮਦ ਹੋਈ | ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁੱਛਗਿੱਛ ਦੌਰਾਨ ਜਰਨੈਲ ਸਿੰਘ ਵਾਸੀ ਮੀਆਂਪੁਰ, ਥਾਣਾ ਸ੍ਰੀ ਅਨੰਦਪੁਰ ਸਾਹਿਬ ਨਾਂ ਦੇ ਇੱਕ ਹੋਰ ਵਿਅਕਤੀ ਨੂੰ ਵੀ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ | ਜਿਸ ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਮਾਮਲੇ ਦੀ ਤਫ਼ਤੀਸ਼ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਅਨਾਜ ਮੰਡੀਆਂ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਭਲਕੇ ਬਿਜਲੀ ਸਪਲਾਈ ਬੰਦ ਰਹੇਗੀ
Ad Position 24