24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਵਿੱਕੀ ਘਨੌਰ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਸਬ ਡਵੀਜਨਲ ਹਸਪਤਾਲ ਦਾ ਅਚਨਚੇਤ ਦੌਰਾ <br/>

Ad Position 21
No active advertisement
ਅਜੀਤ ਡੈਸਕ 23-04-2026
ਸ੍ਰੀ ਚਮਕੌਰ ਸਾਹਿਬ, 22 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਅੱਜ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਬ ਡਵੀਜਨਲ ਹਸਪਤਾਲ ਦਾ ਅਚਾਨਕ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਹਸਪਤਾਲ ਦੇ ਸਮੂਹ ਵਾਰਡਾਂ 'ਚ ਜਾ ਕੇ ਮਰੀਜ਼ਾਂ ਨਾਲ ਗੱਲ ਕੀਤੀ ਅਤੇ ਇਲਾਜ ਕਰਵਾਉਣ ਆਏ ਮਰੀਜ਼ਾਂ ਤੋਂ ਹਸਪਤਾਲ ਅਤੇ ਅਮਲੇ ਬਾਰੇ ਪੁੱਛਿਆ | ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀਆਂ ਸਮੁੱਚੀਆਂ ਸਿਹਤ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਹਸਪਤਾਲ ਦੀ ਨਵੀ ਇਮਾਰਤ ਅਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ | ਇਸ ਮੌਕੇ ਉਨ੍ਹਾਂ ਹਸਪਤਾਲ ਵਿਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਦਾ ਭਰੋਸਾ ਦਵਾਉਂਦਿਆਂ ਦੱਸਿਆ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸੂਬਾ ਵਾਸੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਲੈ ਸਕੇਗਾ | ਇਸ ਮੌਕੇ ਸਥਾਨਕ ਐਸ ਐਮ ਓ ਡਾ: ਗੋਬਿੰਦ ਟੰਡਨ, ਡਾ: ਸੰਦੀਪ, ਡਾ: ਨੀਰੂ, ਡਾ: ਇਸ਼ੂ ਕੌੜਾ, ਚਰਨਜੀਤ ਕੌਰ, ਫਾਰਮੇਸੀ ਅਫ਼ਸਰ ਅਵਤਾਰ ਸਿੰਘ ਘੁੰਮਣ, ਨਰੰਜਣ ਸਿੰਘ, ਸੁਰਿੰਦਰਪਾਲ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੈਰ ਮਾਫ਼ੀਏ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ, ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ <br/> ਅਗਲੀ ਖ਼ਬਰ ਜ਼ਿਲ੍ਹਾ ਰੂਪਨਗਰ 'ਚ ਵੱਖ-ਵੱਖ ਪਾਬੰਦੀਆਂ ਲਾਗੂ
Ad Position 24