ਸ੍ਰੀ ਅਨੰਦਪੁਰ ਸਾਹਿਬ, 22 ਅਪ੍ਰੈਲ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਨੌਜੁਆਨ ਕਾਂਗਰਸੀ ਆਗੂ ਅਤੇ ਵੱਖ-ਵੱਖ ਖੇਤਰਾਂ ਵਿਚ ਸਰਗਰਮ ਸ਼ਖ਼ਸੀਅਤ ਮਨਿੰਦਰਪਾਲ ਸਿੰਘ ਮਨੀ ਚੱਠਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਲ੍ਹਾਂ ਵਿਚ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਹਰ ਸੰਭਵ ਯਤਨ ਕਰੇ ਕਿਉਂਕਿ ਕੇਂਦਰ ਸਰਕਾਰ ਵਲੋਂ ਸਿੱਖਾਂ ਨਾਲ ਮਤ੍ਰੇਈ ਮਾਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ | ਜੋ ਕਿ ਬਰਦਾਸ਼ਤ ਤੋਂ ਬਾਹਰ ਹੈ | ਮਨੀ ਚੱਠਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਜਿਸ ਦੀ ਮਿਸਾਲ ਸੂਬੇ ਅੰਦਰ ਕਾਨੂੰਨ ਅਤੇ ਵਿਵਸਥਾ ਦਾ ਨਿਕਲਿਆ ਜਨਾਜ਼ਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਨੌਜੁਆਨ ਹਾਜ਼ਰ ਸੀ |