23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਜਥੇ ਤੇ ਹਾਜ਼ਰ ਸੰਗਤਾਂ | <br/> 23-04-2026
ਮੋਰਿੰਡਾ, 22 ਅਪ੍ਰੈਲ (ਪਿ੍ਤਪਾਲ ਸਿੰਘ)-ਧੰਨਾ ਭਗਤ ਵੈੱਲਫੇਅਰ ਸੋਸਾਇਟੀ ਮੋਰਿੰਡਾ ਵਲੋਂ ਭਗਤ ਧੰਨਾ ਜੀ ਦਾ ਜਨਮ ਦਿਵਸ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਵਿਖੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਸੋਸਾਇਟੀ ਦੇ ਪ੍ਰਧਾਨ ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਭਗਤ ਧੰਨਾ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਬੇਅੰਤ ਸਿੰਘ ਧਿਆਨ ਪੁਰਾ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਦੁਆਰਾ ਨਿਹਾਲ ਕਰਦਿਆਂ ਭਗਤ ਧੰਨਾ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅਖੀਰ ਵਿਚ ਸੋਸਾਇਟੀ ਦੇ ਪ੍ਰਧਾਨ ਬਲਜਿੰਦਰ ਸਿੰਘ ਅਤੇ ਅਮਰੀਕ ਸਿੰਘ ਮਾਨ ਨੇ ਸਮਾਗਮ ਵਿਚ ਹਾਜ਼ਰੀ ਲਗਵਾਉਣ ਵਾਲੇ ਜਥਿਆਂ ਅਤੇ ਪਤਵੰਤੇ ਸੱਜਣਾਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਇਸ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਰੌਲੂ ਮਾਜਰਾ, ਸੀਨੀਅਰ ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ, ਪੀ ਏ ਡੀ ਬੈਂਕ ਦੇ ਵਾਇਸ ਚੇਅਰਮੈਨ ਕਰਨੈਲ ਸਿੰਘ ਜੀਤ, ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ, ਦਵਿੰਦਰ ਸਿੰਘ ਮਝੈਲ ਸਰਪੰਚ ਡੂਮਛੇੜੀ, ਪ੍ਰਮਾਤਮਾ ਸਿੰਘ ਢੀਂਡਸਾ, ਬਾਰਾ ਸਿੰਘ ਸਾਬਕਾ ਸਰਪੰਚ ਰੌਣੀ, ਗੁਰਮੁੱਖ ਸਿੰਘ ਸੰਤ ਨਗਰ, ਪਰਮਿੰਦਰ ਸਿੰਘ ਢੋਲਣ ਮਾਜਰਾ, ਗੁਰਮੀਤ ਸਿੰਘ ਮੋਰਿੰਡਾ, ਥਾਣੇਦਾਰ ਦਵਿੰਦਰ ਸਿੰਘ ਧਾਲੀਵਾਲ, ਹੈੱਡਮਾਸਟਰ ਗੁਰਦੇਵ ਸਿੰਘ ਤੂਰ, ਮਹਿੰਦਰ ਸਿੰਘ ਮੰਡੇਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਕਮਰਸ਼ੀਅਲ ਵਾਹਨਾਂ ਦੀ ਟੈਕਸ ਨੀਤੀ ਛੋਟੇ ਟਰਾਂਸਪੋਰਟਰਾਂ ਲਈ ਬਣੀ ਮੁਸੀਬਤ- ਅਕਾਲੀ ਦਲ (ਅ) <br/>
Ad Position 24