23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਚੌਕ ਨੇੜੇ ਦਰਦਨਾਕ ਸੜਕ ਹਾਦਸਾ

Ad Position 21
No active advertisement
ਅਜੀਤ ਡੈਸਕ 23-04-2026
ਰੂਪਨਗਰ, 22 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਵਿਚ ਅੱਜ ਇੱਕ ਦਰਦਨਾਕ ਸੜਕ ਹਾਦਸੇ ਵਿਚ 71 ਸਾਲਾ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਹ ਹਾਦਸਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਚੌਂਕ ਨੇੜੇ ਵਾਪਰਿਆ | ਮਿ੍ਤਕ ਦੀ ਪਛਾਣ ਮਨਜੀਤ ਸਿੰਘ ਜੌਹਲ ਪੁੱਤਰ ਜਗਤ ਸਿੰਘ ਵਾਸੀ ਮੀਰਾਪੁਰ ਲੋਹਾਰ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀਬੀ-08-ਐਫਐਫ-6690 'ਤੇ ਰੂਪਨਗਰ ਤੋਂ ਅੱਗੇ ਚੰਡੀਗੜ੍ਹ ਵੱਲ ਜਾ ਰਹੇ ਸਨ | ਜਿਵੇਂ ਹੀ ਉਹ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਚੌਂਕ ਨੇੜੇ ਪਹੁੰਚੇ ਤਾਂ ਅੱਗੇ ਜਾ ਰਹੀ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ | ਟੱਕਰ ਤੋਂ ਬਾਅਦ ਬਜ਼ੁਰਗ ਆਪਣਾ ਸੰਤੁਲਨ ਗੁਆ ਬੈਠਾ ਅਤੇ ਬੱਸ ਦੇ ਪਿਛਲੇ ਟਾਇਰ ਹੇਠਾਂ ਆ ਗਿਆ | ਦੱਸਿਆ ਜਾ ਰਿਹਾ ਹੈ ਕਿ ਬੱਸ ਨੰਗਲ ਤੋਂ ਪਟਿਆਲਾ ਵੱਲ ਜਾ ਰਹੀ ਸੀ | ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਕੁਚਲਿਆ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਇੱਥੇ ਅਫ਼ਰਾਤਫ਼ਰੀ ਮਚ ਗਈ | ਆਸ-ਪਾਸ ਮੌਜੂਦ ਲੋਕ ਤੁਰੰਤ ਮੌਕੇ 'ਤੇ ਪਹੁੰਚੇ, ਪਰ ਉਦੋਂ ਤੱਕ ਕਾਫ਼ੀ ਦੇਰ ਹੋ ਚੁੱਕੀ ਸੀ | ਇਸ ਸਬੰਧੀ ਐਸ.ਐਚ.ਓ. ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੋਰਚਰੀ 'ਚ ਰੱਖ ਦਿੱਤਾ ਹੈ ਅਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ਦੇ ਪਹਿਲੇ ਆਟੋਮੇਟਿਡ ਡਰਾਈਵਿੰਗ ਟੈੱਸਟ ਟਰੈਕ ਦਾ ਉਪ ਮੁੱਖ ਮੰਤਰੀ ਵਲੋਂ ਉਦਘਾਟਨ <br/> ਅਗਲੀ ਖ਼ਬਰ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ <br/>
Ad Position 24