ਰੂਪਨਗਰ, 22 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਸਫ਼ਾਈ ਸੇਵਕ ਐਕਸ਼ਨ ਕਮੇਟੀ ਪੰਜਾਬ ਵਲੋਂ ਨਗਰ ਕੌਂਸਲ ਰੂਪਨਗਰ ਵਿਖੇ ਮੀਟਿੰਗ ਕਰਕੇ ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਸ਼ੋਸ਼ਣ ਖ਼ਿਲਾਫ਼ 6 ਮਈ 2026 ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ | ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਮਿਊਾਸਪਲ ਕਮੇਟੀਆਂ ਵਿਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਸਫ਼ਾਈ ਸੇਵਕਾਂ, ਸੀਵਰਮੈਨਾਂ, ਕਲਰਕਾਂ, ਕੰਪਿਊਟਰ ਆਪਰੇਟਰਾਂ, ਬੇਲਦਾਰਾਂ, ਸੇਵਾਦਾਰਾਂ, ਕੀ-ਮੈਨ, ਫਾਇਰ ਸਟਾਫ, ਇਲੈਕਟਰੀਸ਼ਨ ਸਟਾਫ਼ ਅਤੇ ਮਾਲੀਆਂ ਸਬੰਧੀ ਪੰਜਾਬ ਸਰਕਾਰ ਵਲੋਂ ਸਿਰਫ ਐਲਾਨ ਕੀਤੇ ਗਏ ਹਨ, ਪਰ ਹੁਣ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ | ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਮੁਲਾਜ਼ਮ ਵਰਗ ਨਾਲ ਧੱਕਾ ਅਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਜਲਦ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਮੀਟਿੰਗ ਦੀ ਅਗਵਾਈ ਅਜੈ ਭੱਟੀ ਨੇ ਕੀਤੀ | ਇਸ ਮੌਕੇ ਅਸ਼ੋਕ ਸਰਵਣ, ਰਮੇਸ਼ ਗੜੈਚ, ਕੁਲਦੀਪ ਸ਼ਰਮਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |