23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਪ੍ਰਸ਼ਾਸਨ ਦਾ ਮੁਢਲਾ ਫ਼ਰਜ਼- ਐਸ.ਡੀ.ਐਮ.

Ad Position 21
No active advertisement
ਅਜੀਤ ਡੈਸਕ 23-04-2026
ਸ੍ਰੀ ਅਨੰਦਪੁਰ ਸਾਹਿਬ, 22 ਅਪ੍ਰੈਲ (ਜੇ ਐਸ ਨਿੱਕੂਵਾਲ)-ਐਸ.ਡੀ.ਐਮ. ਸੁਖਪਾਲ ਸਿੰਘ ਵਲੋਂ ਸਥਾਨਕ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲੋਕ ਮਿਲਣੀ ਕਰਵਾਈ ਗਈ | ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਇਲਾਕੇ ਦੇ ਪਤਵੰਤੇ ਵੀ ਮੌਜੂਦ ਰਹੇ | ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਪ੍ਰਸ਼ਾਸਨ ਦਾ ਮੁਢਲਾ ਫ਼ਰਜ਼ ਹੈ ਅਤੇ ਇਸ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਅਤੇ ਲੋਕਾਂ ਨੂੰ ਬੇਵਜ੍ਹਾ ਦਫ਼ਤਰਾਂ ਦੇ ਚੱਕਰ ਨਾ ਕਟਵਾਏ ਜਾਣ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ | ਜਿਨ੍ਹਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ | ਲੋਕ ਮਿਲਣੀ ਦੌਰਾਨ ਆਈਆਂ ਕਈ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ, ਜਦਕਿ ਬਾਕੀਆਂ ਲਈ ਸੰਬੰਧਿਤ ਵਿਭਾਗਾਂ ਨੂੰ ਨਿਰਧਾਰਿਤ ਸਮੇਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ |
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਹੈਲਥ ਟੀਮਾਂ ਨੂੰ ਹੈਂਡ ਹੈਲਡ ਰਿਫਰੈਕਟਰੋਮੀਟਰ ਦੀ ਦਿੱਤੀ ਵਿਸ਼ੇਸ਼ ਟਰੇਨਿੰਗ ਅਗਲੀ ਖ਼ਬਰ 'ਆਪ' ਸਰਕਾਰ ਦੇ ਕਾਰਜਕਾਲ 'ਚ ਨਾਜਾਇਜ਼ ਮਾਈਨਿੰਗ, ਨਸ਼ਾ ਤੇ ਗੁੰਡਾਗਰਦੀ ਵਧੀ- ਅਰਵਿੰਦ ਮਿੱਤਲ
Ad Position 24