ਰੂਪਨਗਰ, 22 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰੀ ਕਾਲਜ ਰੋਪੜ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਲਜ ਦੇ ਜਿਓਗਰਾਫੀ ਵਿਭਾਗ ਵਲੋਂ ਜਿਓਗਰਾਫੀਕਲ ਐਸੋਸੀਏਸ਼ਨ, ਲੀਗਲ ਲਿਟਰੇਸੀ ਸੈੱਲ ਅਤੇ ਬਿਸਲੇਰੀ ਗਰੁੱਪ ਦੇ ਸਹਿਯੋਗ ਨਾਲ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਪ੍ਰੋ. ਸੰਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਧਰਤੀ ਦਿਵਸ ਮਨਾਉਣ ਦੇ ਮੂਲ ਉਦੇਸ਼ ਅਤੇ ਇਸ ਦੀ ਲੋੜ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਧਰਤੀ ਦੀ ਸੁਰੱਖਿਆ ਕਰਨਾ ਕੇਵਲ ਇੱਕ ਦਿਨ ਦੀ ਜ਼ਿੰਮੇਵਾਰੀ ਨਹੀਂ, ਬਲਕਿ ਸਾਡੇ ਜੀਵਨ ਦਾ ਅਟੁੱਟ ਹਿੱਸਾ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨ ਪੀੜੀ ਨੂੰ ਕੁਦਰਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਕੇਵਲ ਪੌਦੇ ਲਗਾਉਣ ਹੀ ਨਹੀਂ, ਸਗੋਂ ਉਹਨਾਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ | ਲੀਗਲ ਲਿਟਰੇਸੀ ਸੈੱਲ ਦੀ ਮੈਂਬਰ ਪ੍ਰੋ. ਹਰਪ੍ਰੀਤ ਕੌਰ ਨੇ ਵਾਤਾਵਰਣ ਸੁਰੱਖਿਆ ਨਾਲ ਸੰਬੰਧਿਤ ਕਾਨੂੰਨੀ ਫਰਜ਼ਾਂ ਅਤੇ ਬਣੇ ਕਾਨੂੰਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਪ੍ਰੋ. ਸ਼ਮਿੰਦਰ ਕੌਰ ਨੇ ਬਿਸਲੇਰੀ ਗਰੁੱਪ, ਮਿਨਿਸਟਰੀ ਆਫ ਅਰਥ ਸਾਇੰਸਜ਼ ਅਤੇ ਮਾਈਵਾਰ ਚੰਡੀਗੜ੍ਹ ਦੇ ਸਹਿਯੋਗ ਨਾਲ ''ਬੋਤਲ ਫੋਰ ਚੇਂਜU ਮੁਹਿੰਮ ਅਧੀਨ ਭੇਜੇ ਗਏ ਵਿਸ਼ੇਸ਼ ਪੱਤਰ ਨੂੰ ਵੀ ਪੜ੍ਹ ਕੇ ਸੁਣਾਇਆ, ਜਿਸ ਨਾਲ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਵਧੀ | ਪ੍ਰੋਫੈਸਰ ਡਿੰਪਲ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਾਤਾਵਰਣ ਦੀ ਸੰਭਾਲ ਲਈ ਸਦਾ ਤਤਪਰ ਰਹਿਣ ਦਾ ਸੰਕਲਪ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੋਸਟਰ ਮੇਕਿੰਗ ਮੁਕਾਬਲੇ ਅਤੇ ਰੁੱਖ ਲਗਾਉਣ ਦੀ ਮੁਹਿੰਮ ਵਿਚ ਭਰਪੂਰ ਹਿੱਸਾ ਲਿਆ ਗਿਆ, ਜਿਸ ਰਾਹੀਂ ਉਨ੍ਹਾਂ ਨੇ ਵਾਤਾਵਰਣ ਸੰਬੰਧੀ ਗੰਭੀਰ ਮੁੱਦਿਆਂ ਨੂੰ ਉਜਾਗਰ ਕੀਤਾ | ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਪ੍ਰੋ. ਨੀਰੂ, ਪ੍ਰੋ. ਆਰਤੀ ਅਤੇ ਲੈਬ ਅਟੈਂਡੈਂਟ ਸਰਬਜੀਤ ਸਿੰਘ ਨੇ ਅਹਿਮ ਯੋਗਦਾਨ ਪਾਇਆ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੋ. ਮੀਨਾ ਕੁਮਾਰੀ, ਡਾ. ਨਿਰਮਲ ਸਿੰਘ ਬਰਾੜ, ਡਾ. ਅਨੂ ਸ਼ਰਮਾ ਸਮੂਹ ਵਿਦਿਆਰਥੀ ਹਾਜ਼ਰ ਸਨ |