19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਭਖਦੀਆਂ ਮੰਗਾਂ ਨੂੰ ਲੈ ਕੇ 29 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਵੇਗਾ ਇਕੱਠ- ਕਿਸਾਨ ਆਗੂ <br/>

Ad Position 21
No active advertisement
ਜਲੰਧਰ ਵਿਖੇ ਹੋਣ ਵਾਲੇ ਇਕੱਠ ਸੰਬੰਧੀ ਮੀਟਿੰਗ ਕਰਦੇ ਹੋਏ ਕਿਸਾਨ ਆਗੂ | <br/> 24-04-2026
ਸ੍ਰੀ ਅਨੰਦਪੁਰ ਸਾਹਿਬ, 23 ਅਪ੍ਰੈਲ (ਜੇ ਐਸ ਨਿੱਕੂਵਾਲ)-ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਸਕੱਤਰ ਬਲਜੀਤ ਸਿੰਘ ਗਰੇਵਾਲ ਸ਼ਾਮਿਲ ਹੋਏ | ਇਸ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 29 ਮਈ ਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਭਖਦਿਆਂ ਮੰਗਾਂ ਨੂੰ ਲੈ ਕੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਇੱਕ ਭਾਰੀ ਇਕੱਠ ਕੀਤਾ ਜਾਵੇਗਾ | ਜਿਸ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡਰੱਦ ਕਰਨਾ, ਮਗਨਰੇਗਾ ਨੂੰ ਬਹਾਲ ਕਰਨਾਂ, ਵੀ.ਬੀ.ਜੀ. ਗ੍ਰਾਮ ਜੀ ਕਾਨੂੰਨ ਨੂੰ ਰੱਦ ਕਰਨਾ, ਕਿਸਾਨ ਵਿਰੋਧੀ ਬੀਜ ਬਿੱਲ 2026 ਨੂੰ ਰੱਦ ਕਰਨਾ, ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨਾ, ਅਮਰੀਕਾ ਵਪਾਰ ਸਮਝੌਤਾ ਰੱਦ ਕਰਨਾ, ਮਜ਼ਦੂਰਾਂ ਕਿਸਾਨਾਂ ਨੂੰ 58 ਸਾਲ ਦੀ ਉਮਰ ਤੋਂ ਬਾਅਦ 10 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣਾ, ਮਜ਼ਦੂਰਾਂ ਕਿਸਾਨਾਂ ਸਿਰ ਚੜਿ•ਆ ਕਰਜ਼ਾ ਮਾਫ਼ ਮਰਨਾ ਆਦਿ ਮੰਗਾਂ ਤੇ ਵਿਚਾਰ ਕੀਤਾ ਗਿਆ | ਇਸ ਮੌਕੇ ਸੂਬਾ ਸਕੱਤਰ ਬਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਨ•ਾਂ ਨੇ ਕਿਹਾ ਕਿ ਪਿੰਡ ਪਿੰਡ ਜਾ ਕੇ ਕੁੱਲ ਹਿੰਦ ਕਿਸਾਨ ਸਭਾ ਦੇ ਯੂਨਿਟ ਸਥਾਪਿਤ ਕੀਤੇ ਜਾਣ ਅਤੇ ਮੈਂਬਰਸ਼ਿਪ ਦੀ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇ | ਇਸ ਮੌਕੇ ਜਸਵਿੰਦਰ ਸਿੰਘ ਭੰਗਲ ਜ਼ਿਲ੍ਹਾ ਸਕੱਤਰ ਨੇ ਦੱਸਿਆ ਕਿ 100 ਦੇ ਕਰੀਬ ਕਿਸਾਨ 29 ਮਈ ਦੀ ਜਲੰਧਰ ਰੈਲੀ ਵਿਚ ਭਾਗ ਲੈਣਗੇ | ਉਨ੍ਹਾਂ ਜ਼ਿਲੇ੍ਹ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਕੁੱਲ ਹਿੰਦ ਕਿਸਾਨ ਸਭਾ ਦੇ ਮੈਂਬਰ ਬਣਨ ਅਤੇ ਆਪਣੇ ਆਪਣੇ ਪਿੰਡਾਂ ਵਿਚ ਯੂਨਿਟ ਸਥਾਪਿਤ ਕਰਕੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਲਈ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ | ਇਸ ਮੀਟਿੰਗ ਵਿਚ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਸਤਲੁਜ ਦਰਿਆ ਅਤੇ ਸਵਾ ਨਦੀ ਵਿਚ ਚੱਲ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾਵੇ | ਇਸ ਮੌਕੇ ਗਿਆਨੀ ਰਾਮ ਪਾਲ ਸਿੰਘ ਭਲਾਣ, ਗੁਰਦਿਆਲ ਸਿੰਘ ਮਾਵੀ, ਤੇਲੂ ਰਾਮ ਸਜਮੌਰ, ਬਲਰਾਮ ਸਜਮੌਰ, ਗੁਰਦਿਆਲ ਸਿੰਘ ਅਟਵਾਲ, ਪ੍ਰੇਮ ਸਿੰਘ ਅਟਵਾਲ, ਬਿੱਕਰ ਸਿੰਘ ਗਿੱਲ, ਜਗੀਰ ਸਿੰਘ ਰੌਲੀ, ਸਪਿੰਦਰ ਸਿੰਘ ਘਨੌਲੀ, ਅਮਰ ਸਿੰਘ ਬੜਾ ਪਿੰਡ, ਸਰਪੰਚ ਪਵਨ ਚੱਕ ਕਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ <br/> ਅਗਲੀ ਖ਼ਬਰ ਭੱਦਲ ਵਿਖੇ 'ਇੱਕ ਪਿੰਡ ਓਪਨ ਕਿ੍ਕਟ ਟੂਰਨਾਮੈਂਟ' ਅੱਜ ਤੋਂ
Ad Position 24