19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ <br/>

Ad Position 21
No active advertisement
ਮਸ਼ੀਨਾਂ ਵੰਡਣ ਮੌਕੇ ਦੀ ਤਸਵੀਰ | ਤਸਵੀਰ: ਗੁਰਬੀਰ ਵਾਲੀਆ <br/> 24-04-2026
ਕਾਹਨਪੁਰ ਖੂਹੀ, 23 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਇੱਥੋਂ ਨਜਦੀਕੀ ਪਿੰਡ ਕਲਵਾਂ ਵਿਖੇ ਸਮਾਜਿਕ ਤੇ ਆਰਥਿਕ ਵਿਕਾਸ ਕੇਂਦਰ ਰੋਪੜ ਦੀ ਟੀਮ ਵਲੋਂ ਪਿੰਡ ਦੀਆਂ ਕੁੜੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁਖੀ ਸੁਰਿੰਦਰਪਾਲ ਸਿੰਘ ਅਤੇ ਮੈਡਮ ਗੁਰਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵਲੋਂ ਪਿੰਡ ਦੀਆਂ ਕੁੜੀਆਂ ਅਤੇ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ, ਮੁਫ਼ਤ ਸਿਲਾਈ ਸੈਂਟਰ ਚਲਾਇਆ ਜਾ ਰਿਹਾ ਸੀ | ਜਿਸ ਵਿਚ ਕੁੱਲ 25 ਦੇ ਕਰੀਬ ਕੁੜੀਆਂ ਅਤੇ ਔਰਤਾਂ ਨੇ ਭਾਗ ਲੈ ਕੇ ਇਸ ਕੈਂਪ ਦਾ ਲਾਭ ਉਠਾਇਆ | ਅੱਜ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਗੋਲਡੀ ਅਤੇ ਹੋਰ ਮੋਹਤਬਰਾਂ ਦੀ ਹਾਜਰੀ ਵਿਚ ਸਮੂਹ ਕੁੜੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਪੰਚ ਜਸਵੀਰ ਕੌਰ, ਸੰਜੀਵ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਪਿਛਲੇ 3 ਮਹੀਨਿਆਂ 'ਚ 290 ਵਿਅਕਤੀਆਂ ਨੂੰ ਦਿੱਤੀ ਮੁਫ਼ਤ ਕਾਨੂੰਨੀ ਸਹਾਇਤਾ... ਅਗਲੀ ਖ਼ਬਰ ਭਖਦੀਆਂ ਮੰਗਾਂ ਨੂੰ ਲੈ ਕੇ 29 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਵੇਗਾ ਇਕੱਠ- ਕਿਸਾਨ ਆਗੂ <br/>
Ad Position 24