19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਪਿਛਲੇ 3 ਮਹੀਨਿਆਂ 'ਚ 290 ਵਿਅਕਤੀਆਂ ਨੂੰ ਦਿੱਤੀ ਮੁਫ਼ਤ ਕਾਨੂੰਨੀ ਸਹਾਇਤਾ <br/>

Ad Position 21
No active advertisement
ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਦੀ ਤਸਵੀਰ | <br/> 24-04-2026
ਰੂਪਨਗਰ, 23 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਜ਼ਿਲ•ਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਸ੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਿਖੇ ਹੋਈ ਜਿਸ ਵਿਚ 1 ਜਨਵਰੀ 2026 ਤੋਂ 31 ਮਾਰਚ 2026 ਤੱਕ ਦੇ ਕੰਮਾਂ ਬਾਰੇ ਚਰਚਾ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਕੱਤਰ, ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਤਿਮਾਹੀ ਦੌਰਾਨ ਕੁੱਲ 290 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ, ਜਿਸ ਵਿਚ 65 ਅÏਰਤਾਂ, 22 ਅਨੁਸੂਚਿਤ ਜਾਤੀ, 186 ਹਿਰਾਸਤ ਵਿਚ ਵਿਅਕਤੀਆਂ, 15 ਗ਼ਰੀਬ ਵਿਅਕਤੀਆਂ ਅਤੇ 02 ਜੁਵੇਨਾਈਲਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ | ਉਨ•ਾਂ ਦੱਸਿਆ ਕਿ ਸਥਾਈ ਲੋਕ ਅਦਾਲਤ ਵਿਚ 79 ਮਾਮਲੇ ਅਤੇ ਕੌਮੀ ਲੋਕ ਅਦਾਲਤ 'ਚ 14181 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ 99589604/- ਰੁਪਏ ਦੇ ਐਵਾਰਡ ਪਾਸ ਕੀਤੇ ਗਏ | ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਕੁੱਲ 334 ਸੈਮੀਨਾਰ ਕਰਵਾਏ ਗਏ, ਜਿਨ•ਾਂ ਰਾਹੀਂ ਲੋਕਾਂ ਨੂੰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਰਾਹੀਂ ਅਨੁਸੂਚਿਤ ਜਾਤੀਆਂ, ਪਛੜਿਆਂ ਸ਼੍ਰੇਣੀਆਂ, ਉਦਯੋਗਿਕ ਕਾਮੇ, ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਅÏਰਤਾਂ ਅਤੇ ਬੱਚੇ, ਜਿਨ੍ਹਾਂ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੈ, ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ | ਇਸ ਮੌਕੇ ਸੀ.ਜੇ.ਐਮ ਸੁਖਵਿੰਦਰ ਸਿੰਘ, ਤਹਿਸੀਲਦਾਰ ਸੀਮਾ ਸ਼ਰਮਾ, ਡੀ.ਐਸ.ਪੀ ਅਮਰਪ੍ਰੀਤ ਸਿੰਘ, ਡਿਪਟੀ ਡੀ.ਏ. ਰਮਨਪ੍ਰੀਤ ਕੌਰ, ਪ੍ਰਧਾਨ ਬਾਰ ਐਸੋਸੀਏਸ਼ਨ ਰੂਪਨਗਰ ਹਰਪ੍ਰੀਤ ਸਿੰਘ ਕੰਗ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਮਾਜਿਕ ਜਥੇਬੰਦੀਆਂ ਵਲੋਂ ਇਕ ਮੰਚ 'ਤੇ ਮਜ਼ਦੂਰ ਦਿਵਸ ਮਨਾਉਣ ਦਾ ਫ਼ੈਸਲਾ <br/> ਅਗਲੀ ਖ਼ਬਰ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ <br/>
Ad Position 24