ਸੁਖਸਾਲ, 23 ਅਪ੍ਰੈਲ (ਧਰਮ ਪਾਲ)-ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਚੌਥੀ ਜਮਾਤ ਤੋਂ ਲੈ ਕੇ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਡਰਾਇੰਗ ਦੇ ਮੁਕਾਬਲੇ ਅਤੇ ਦਸਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਅਤੇ ਅੱਠਵੀਂ, ਨੌਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੇ ਪੇਪਰ ਰੀਡਿੰਗ 'ਚ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਸਾਂਭ-ਸੰਭਾਲ ਸੰਬੰਧੀ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਦਾਰ ਸੁੱਚਾ ਸਿੰਘ ਸਿੱਧੂ ਨੇ ਉਨ੍ਹਾਂ ਘਾਤਕ ਕਾਰਨਾਂ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ, ਜਿਸ ਨਾਲ ਸਾਡਾ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਧਰਤੀ ਦੇ ਵਧ ਰਹੇ ਤਾਪਮਾਨ ਨੂੰ ਗਲੋਬਲ ਵਾਰਨਿੰਗ ਕਿਹਾ ਜਾਂਦਾ ਹੈ, ਧਰਤੀ ਸਾਡਾ ਘਰ ਹੈ ਇਸਦੀ ਸਾਂਭ ਸੰਭਾਲ ਸਾਡੀ ਆਪਣੀ ਜ਼ਿੰਮੇਵਾਰੀ ਹੈ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਉਨ੍ਹਾਂ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਪਿ੍ੰਸੀਪਲ ਮੈਡਮ ਸੰਗੀਤਾ ਸ਼ਰਮਾ ਵਲੋਂ ਵੀ ਵਿਦਿਆਰਥੀਆਂ ਨਾਲ ਵਾਤਾਵਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ | ਇਸ ਮੌਕੇ 'ਤੇ ਸਕੂਲ ਦੇ ਵਾਈਸ ਪਿ੍ੰਸੀਪਲ ਮੈਡਮ ਗੁਰਦੀਪ ਕੌਰ, ਡਰਾਇੰਗ ਟੀਚਰ ਜਗਮੋਹਣ ਸਿੰਘ, ਸੋਹਣ ਸਿੰਘ, ਮੈਡਮ ਕੁਲਦੀਪ ਕੌਰ, ਸੰਦੀਪ ਕੌਰ, ਚਰਨਜੀਤ ਕੌਰ ਹਰਪ੍ਰੀਤ ਕੌਰ, ਕੁਲਵਿੰਦਰ ਕੌਰ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |