ਪੁਰਖਾਲੀ, 23 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-66 ਕੇ.ਵੀ. ਸਬ-ਸਟੇਸ਼ਨ ਪੁਰਖਾਲੀ ਦੇ ਸਮੂਹ ਸਟਾਫ਼ ਵਲੋਂ ਸਾਲਾਨਾ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਅਖੰਡ ਪਾਠ ਕਰਵਾਏ ਗਏ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਕੀਰਤਨ ਦਾ ਅਨੰਦ ਮਾਣਿਆ | ਸਮਾਗਮ ਦੀ ਸਮਾਪਤੀ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਟਾਫ਼ ਮੈਂਬਰਾਂ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਸਟਾਫ਼ ਦੀ ਚੜ੍ਹਦੀ ਕਲਾ ਲਈ ਇਹ ਸਮਾਗਮ ਕਰਵਾਇਆ ਗਿਆ ਹੈ | ਉਨ੍ਹਾਂ ਸਮੂਹ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਪਹੁੰਚ ਕੇ ਸਮਾਗਮ 'ਚ ਹਾਜ਼ਰੀ ਲਗਵਾਈ | ਇਸ ਮੌਕੇ ਬਿਜਲੀ ਬੋਰਡ ਦੇ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ ਅਤੇ ਇਲਾਕੇ ਦੀਆਂ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |