ਕੀਰਤਪੁਰ ਸਾਹਿਬ ਦੇ ਸਥਾਪਨਾ ਦਿਵਸ ਨੂੰ ਲੈ ਕੇ ਐਸ.ਜੀ.ਪੀ.ਸੀ. ਵਲੋਂ ਤਿਆਰੀਆਂ ਜਾਰੀ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਹੋਣਗੇ ਮੁੱਖ ਸਮਾਗਮ: ਭਾਈ ਚਾਵਲਾ <br/>
ਅਜੀਤ ਡੈਸਕ
24-04-2026
ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਦੋ ਹਫ਼ਤੇ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ ਪਰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਰਤਪੁਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਕੋਈ ਵੀ ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ, ਜਦ ਕਿ ਕੀਰਤਪੁਰ ਸਾਹਿਬ ਵਿਖੇ ਬਹੁਤ ਸਾਰੇ ਕੰਮ ਹੋਣ ਵਾਲੇ ਹਨ | ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਮੁੱਖ ਸਮਾਗਮ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਹੋਣਗੇ, ਜਿਸ ਨੂੰ ਆਉਣ ਲਈ ਦੋ ਰਸਤੇ ਲੱਗਦੇ ਹਨ ਪਰ ਇਹਨਾਂ ਰਸਤਿਆਂ ਦੀ ਇਸ ਸਮੇਂ ਬਹੁਤ ਹੀ ਖਸਤਾ ਹਾਲਤ ਹੈ | ਉੱਧਰ ਤਖ਼ਤ ਸ੍ਰੀ ਕੇਸਗੜ੍ਹ੍ਹ ਸਾਹਿਬ ਦੇ ਮੈਨੇਜਰ ਭਾਈ ਮਲਕੀਤ ਸਿੰਘ ਵਲੋਂ ਵੀ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ | ਉਨ੍ਹਾਂ ਵੱਖ-ਵੱਖ ਗੁਰਦੁਆਰਿਆਂ ਦਾ ਦੌਰਾ ਕਰਕੇ ਸੇਵਾਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਪ੍ਰਬੰਧ ਹੋਰ ਸੁਚਾਰੂ ਬਣਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ | ਇਸ ਮੌਕੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਮੀਤ ਮੈਨੇਜਰ ਸੁਖਬੀਰ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ |