05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੀਆਂ ਤਿਆਰੀਆਂ ਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਉੱਚ ਅਧਿਕਾਰੀਆਂ ਵਲੋਂ ਜਾਇਜ਼ਾ

Ad Position 21
No active advertisement
ਅਜੀਤ ਡੈਸਕ 25-04-2026
ਕੀਰਤਪੁਰ ਸਾਹਿਬ, ਬੰੁਗਾ ਸਾਹਿਬ, 24 ਅਪ੍ਰੈਲ (ਬੀਰ ਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)- ਛੇ ਗੁਰੂ ਸਾਹਿਬਾਨ ਦੀ ਪਾਵਨ ਚਰਨ ਛੋਹ ਪ੍ਰਾਪਤ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਵਸਾਈ ਨਗਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਸ਼ਤਾਬਦੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼ਤਾਬਦੀ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਕੀਰਤਪੁਰ ਸਾਹਿਬ ਪੁੱਜੇ | ਇਸ ਮੌਕੇ ਉਨ੍ਹਾਂ ਨੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਪਹਿਲਾਂ ਪ੍ਰਬੰਧਾਂ ਸਬੰਧੀ ਇਕੱਤਰਤਾ ਵੀ ਕੀਤੀ | ਇਕੱਤਰਤਾ ਤੋਂ ਬਾਅਦ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਸ਼ਤਾਬਦੀ ਦੇ ਸਮਾਗਮ 29 ਅਪ੍ਰੈਲ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਸ਼ੁਰੂ ਹੋਣਗੇ ਅਤੇ 1 ਮਈ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਮੁੱਖ ਸ਼ਤਾਬਦੀ ਸਮਾਗਮ ਹੋਣਗੇ, ਜਿਨ੍ਹਾਂ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੰਘ ਸਾਹਿਬਾਨ, ਪੰਥਕ ਸ਼ਖ਼ਸੀਅਤਾਂ, ਸਿੱਖ ਸੰਪਰਦਾਵਾਂ, ਜਥੇਬੰਦੀਆਂ ਦੇ ਮੁਖੀ, ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਪ੍ਰਚਾਰਕ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਉਨ੍ਹਾਂ ਦੱਸਿਆ ਕਿ 29 ਅਪ੍ਰੈਲ ਨੂੰ ਖ਼ਾਲਸੇ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਅੰਮਿ੍ਤ ਸੰਚਾਰ ਹੋਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ 29 ਅਪ੍ਰੈਲ ਨੂੰ ਰਾਤ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਅਖੰਡ ਕੀਰਤਨੀ ਜਥਿਆਂ ਵਲੋਂ ਰੈਣਿ ਸਬਾਈ ਕੀਰਤਨ ਦਰਬਾਰ ਕੀਤਾ ਜਾਵੇਗਾ ਅਤੇ 30 ਅਪ੍ਰੈਲ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ | ਮੰਨਣ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਸ਼ਤਾਬਦੀ ਦੇ ਸਾਰੇ ਸਮਾਗਮ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸਜੇ ਵਿਸ਼ਾਲ ਪੰਡਾਲ ਵਿਚ ਹੋਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਵਲੋਂ ਕੀਰਤਪੁਰ ਸਾਹਿਬ ਵਿਖੇ ਦਵਾਖ਼ਾਨਾ ਖੋਲ੍ਹ ਕੇ ਦੀਨ-ਦੁਖੀ ਬਿਮਾਰਾਂ ਦਾ ਇਲਾਜ ਕਰਵਾਇਆ ਜਾਂਦਾ ਸੀ, ਜਿਸ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮਿ੍ਤਸਰ ਵਲੋਂ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਐਡਵੋਕੇਟ, ਧਰਮ ਪ੍ਰਚਾਰ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸਬ ਆਫ਼ਿਸ ਇੰਚਾਰਜ ਹਰਮਿੰਦਰ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ, ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਇੰਚਾਰਜ ਸੁਖਬੀਰ ਸਿੰਘ, ਪ੍ਰਚਾਰਕ ਭਾਈ ਲਵਪ੍ਰੀਤ ਸਿੰਘ, ਭਾਈ ਹਰਵਿੰਦਰ ਸਿੰਘ ਅਤੇ ਭਾਈ ਹਰਸੁਖਮਨ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਾਊਦਪੁਰ ਵਿਖੇ ਘਰੇਲੂ ਲੜਾਈ 'ਚ ਇਕ ਦੀ ਮੌਤ, 11 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਕੀਰਤਨ ਦਰਬਾਰ ਮੌਕੇ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕਰਨਗੇ ਨਿਹਾਲ-ਡੀ. ਸੀ.
Ad Position 24
No active advertisement