05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਡੀ.ਐਸ.ਪੀ. ਨੰਗਲ ਵਜੋਂ ਐਨ.ਪੀ.ਐਸ. ਲਹਿਲ ਨੇ ਸੰਭਾਲਿਆ ਅਹੁਦਾ <br/>

Ad Position 21
No active advertisement
ਅਜੀਤ ਡੈਸਕ 25-04-2026
ਨੰਗਲ, 24 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਸਬ ਡਿਵੀਜ਼ਨ ਨੰਗਲ ਵਿਖੇ ਬਤੌਰ ਡੀ.ਐਸ.ਪੀ., ਐਨ. ਪੀ. ਐਸ. ਲਹਿਲ ਨੇ ਅੱਜ ਰਸਮੀ ਤੌਰ 'ਤੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਵਿਚਕਾਰ ਬਿਹਤਰ ਸਾਂਝ ਬਣਾ ਕੇ ਇਲਾਕੇ ਅੰਦਰ ਪੰਜਾਬ ਪੁਲਿਸ ਵਲੋਂ ਸ਼ਾਨਦਾਰ ਕਾਨੂੰਨ ਵਿਵਸਥਾ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਵਾਸੀ ਬਿਨਾਂ ਕਿਸੇ ਡਰ ਭੈ ਤੋਂ ਘੁੰਮ ਫਿਰ ਸਕਣ | ਉਨ੍ਹਾ ਦਾਅਵਾ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਮੁਹਿੰਮ ਤੇਜ਼ ਕੀਤੀ ਜਾਵੇਗੀ | ਡੀ.ਐਸ.ਪੀ. ਲਹਿਲ ਨੇ ਕਿਹਾ ਕਿ ਹਰ ਤਰ੍ਹਾਂ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਪੁਲਿਸ ਸਖ਼ਤੀ ਨਾਲ ਨਜਿੱਠੇਗੀ ਭਾਵੇਂ ਕਿ ਉਹ ਕਿੰਨਾ ਹੀ ਪ੍ਰਭਾਵਸ਼ਾਲੀ ਵਿਅਕਤੀ ਹੀ ਕਿਉਂ ਨਾ ਹੋਵੇ | ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਨਸਾਫ਼ ਲੈਣ ਲਈ ਖੱਜਲ ਖ਼ੁਆਰੀ ਦਾ ਬਿਲਕੁਲ ਸਾਹਮਣਾ ਨਹੀਂ ਕਰਨਾ ਪਵੇਗਾ | ਡੀ.ਐਸ.ਪੀ. ਨੰਗਲ ਨੇ ਕਿਹਾ ਕਿ ਸਬ ਡਿਵੀਜ਼ਨ ਵਿਚ ਪੰਜਾਬ ਪੁਲਿਸ ਲੋਕਾਂ ਨੂੰ ਬਿਹਤਰ ਕਾਨੂੰਨ ਵਿਵਸਥਾ ਮੁਹੱਈਆ ਕਰਵਾਏਗੀ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਵਿਸ਼ੇਸ਼ ਤੌਰ 'ਤੇ ਨਸ਼ਾ ਤਸਕਰਾਂ, ਗੈਰ ਕਾਨੂੰਨੀ ਮਾਈਨਿੰਗ ਅਤੇ ਅਪਰਾਧਿਕ ਬਿਰਤੀ ਵਾਲੇ ਅਤੇ ਸ਼ੱਕੀ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਸੰਬੰਧੀ ਵਿਧਾਇਕ ਚੱਢਾ ਵਲੋਂ ਮੀਟਿੰਗ <br/> ਅਗਲੀ ਖ਼ਬਰ ਹੋਲੀ ਐਂਜਲਸ ਸਕੂਲ 'ਚ ਯੋਗਾ ਅਭਿਆਸ ਸੰਬੰਧੀ ਵਿਸ਼ੇਸ਼ ਸੈਸ਼ਨ <br/>
Ad Position 24
No active advertisement