05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਨੂਰਪੁਰ ਖੁਰਦ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਨੂਰਪੁਰ ਖੁਰਦ ਵਿਖੇ ਬੱਚਿਆਂ ਨੂੰ ਡੇਂਗੂ ਸੰਬੰਧੀ ਜਾਗਰੂਕ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ | ਤਸਵੀਰ: ਵਿੰਦਰਪਾਲ ਝਾਂਡੀਆਂ <br/> 25-04-2026
ਨੂਰਪੁਰ ਬੇਦੀ, 24 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰ' ਮੁਹਿੰਮ ਦੇ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਨੂਰਪੁਰ ਖੁਰਦ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਪ੍ਰੀਤ ਕੌਰ ਦੀ ਅਗਵਾਈ 'ਚ ਲਗਾਏ ਗਏ ਕੈਂਪ ਦਾ ਮਕਸਦ ਬੱਚਿਆਂ ਨੂੰ ਡੇਂਗੂ ਬਿਮਾਰੀ ਤੋਂ ਬਚਾਅ ਸਬੰਧੀ ਜਾਣਕਾਰੀ ਦੇਣਾ ਸੀ | ਕੈਂਪ ਦੌਰਾਨ ਹੈਲਥ ਇੰਸਪੈਕਟਰ ਹਰਿੰਦਰ ਸਿੰਘ ਨੇ ਵਿਸਥਾਰ ਨਾਲ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਇੱਕ ਖ਼ਤਰਨਾਕ ਵਾਇਰਲ ਬਿਮਾਰੀ ਹੈ ਜੋ ਐਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ | ਇਹ ਮੱਛਰ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਦੇ ਆਲ਼ੇ ਦੁਆਲੇ ਖੜ੍ਹੇ ਪਾਣੀ ਨੂੰ ਕਦੇ ਵੀ ਇਕੱਠਾ ਨਾ ਹੋਣ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕੂਲਰ, ਟੈਂਕੀਆਂ, ਪੁਰਾਣੇ ਟਾਇਰ, ਗਮਲੇ, ਫਿ੍ਜ ਦੀ ਟ੍ਰੇ ਤੇ ਛੱਤਾਂ ਉÉਤੇ ਪਏ ਬਰਤਨਾਂ ਵਿਚ ਪਾਣੀ ਨਾ ਖੜ੍ਹਾ ਰਹਿਣ ਦਿੱਤਾ ਜਾਵੇ ਅਤੇ ਹਰ ਹਫ਼ਤੇ ਇਹਨਾਂ ਨੂੰ ਸਾਫ਼ ਕੀਤਾ ਜਾਵੇ | ਇਸ ਮੌਕੇ ਸੀਐਚਓ ਰਣਦੀਪ ਕੌਰ ਨੇ ਦੱਸਿਆ ਕਿ ਡੇਂਗੂ ਦੇ ਲੱਛਣਾਂ ਵਿਚ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਜੋੜਾਂ ਤੇ ਮਾਸਪੇਸ਼ੀਆਂ ਵਿਚ ਦਰਦ ਅਤੇ ਕਈ ਵਾਰ ਚਮੜੀ 'ਤੇ ਦਾਣੇ ਸ਼ਾਮਲ ਹਨ | ਅਜਿਹੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ | ਉਨ੍ਹਾਂ ਬੱਚਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਦੀ ਵਰਤੋਂ ਕਰਨ ਅਤੇ ਆਪਣੇ ਘਰਾਂ ਵਿਚ ਸਫ਼ਾਈ ਬਣਾਈ ਰੱਖਣ ਲਈ ਆਪਣੇ ਮਾਪਿਆਂ ਨੂੰ ਵੀ ਪ੍ਰੇਰਿਤ ਕਰਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇ ਹਰ ਵਿਅਕਤੀ ਆਪਣੇ ਘਰ ਤੇ ਆਲ਼ੇ ਦੁਆਲੇ ਸਫ਼ਾਈ ਦਾ ਧਿਆਨ ਰੱਖੇ ਤਾਂ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਸਾਨੀ ਨਾਲ ਬਚਿਆ ਜਾ ਸਕਦਾ ਹੈ | ਇਸ ਮੌਕੇ ਮੇਲ ਵਰਕਰ ਪਰਮਿੰਦਰ ਸਿੰਘ, ਸੰਦੀਪ ਕੁਮਾਰ, ਏ.ਐਨ.ਐਮ ਮੈਡਮ ਜਸਵੀਰ ਕੌਰ, ਸਕੂਲ ਮੁਖੀ ਅਤੇ ਹੋਰ ਸਟਾਫ਼ ਮੈਂਬਰ ਤੇ ਸਿਹਤ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੈਰੋਮਾਜਰਾ ਅਕੈਡਮੀ ਦੇ ਵਿਦਿਆਰਥੀ ਨੇ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਵਿਚ ਜਿੱਤਿਆ ਗੋਲਡ ਮੈਡਲ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ
Ad Position 24
No active advertisement