ਸ੍ਰੀ ਚਮਕੌਰ ਸਾਹਿਬ, 24 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਭੈਰੋਮਾਜਰਾ ਦੀ ਸਾਹਿਬਜ਼ਾਦਾ ਜੁਝਾਰ ਸਿੰਘ ਅਕੈਡਮੀ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਜੈਦੀਪ ਸਿੰਘ ਨੇ 18 ਅਤੇ 19 ਅਪ੍ਰੈਲ 2026 ਨੂੰ ਲੋਦੀ ਮਾਜਰਾ ਜ਼ਿਲ੍ਹਾ ਰੂਪਨਗਰ ਵਿਚ ਹੋਈ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫ਼ਰੀ ਸੋਟੀ ਟੀਮ ਮੁਕਾਬਲੇ ਵਿਚ ਗੋਲਡ ਮੈਡਲ ਹਾਸਲ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ ਜੈਦੀਪ ਸਿੰਘ ਦੀ ਇਸ ਉਪਲਬਧੀ ਨਾਲ ਅਕੈਡਮੀ ਅਤੇ ਪੂਰੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ | ਉਸਨੇ ਨਾ ਸਿਰਫ਼ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ, ਸਗੋਂ ਅਕੈਡਮੀ ਦਾ ਨਾਮ ਵੀ ਰੌਸ਼ਨ ਕੀਤਾ ਹੈ | ਪਿ੍ੰਸੀਪਲ ਅਤੇ ਸਮੂਹ ਸਟਾਫ਼ ਨੇ ਜੈਦੀਪ ਸਿੰਘ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਹੋਣਹਾਰ ਵਿਦਿਆਰਥੀ 'ਤੇ ਬਹੁਤ ਮਾਣ ਹੈ | ਉਨ੍ਹਾਂ ਨੇ ਉਮੀਦ ਜਤਾਈ ਕਿ ਸਟੇਟ ਲੈਵਲ 'ਤੇ ਗੋਲਡ ਮੈਡਲ ਜਿੱਤਣ ਤੋਂ ਬਾਅਦ ਜੈਦੀਪ ਸਿੰਘ ਭਵਿੱਖ ਵਿਚ ਨੈਸ਼ਨਲ ਲੈਵਲ 'ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰੇਗਾ |