05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਭਾਜਪਾ ਨਗਰ ਕੌਂਸਲ ਚੋਣਾਂ ਸ਼ਾਨਦਾਰ ਜਿੱਤ ਹਾਸਿਲ ਕਰਕੇ ਲਿਖੇਗੀ ਨਵੀਂ ਸਿਆਸੀ ਇਬਾਰਤ : ਡਾਕਟਰ ਸੁਭਾਸ਼ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 25-04-2026
ਨੰਗਲ, 24 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਨਗਰ ਕੌਂਸਲ ਨੰਗਲ ਦੀਆਂ ਚੋਣਾਂ 'ਚ ਸਾਫ਼ ਸੁਥਰੀ ਦਿੱਖ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦੇ ਕੇ ਸਿਆਸੀ ਮੈਦਾਨ ਵਿਚ ਉਤਾਰੇਗੀ ਅਤੇ ਸ਼ਾਨਦਾਰ ਜਿੱਤ ਹਾਸਲ ਕਰਕੇ ਨਵੀਂ ਸਿਆਸੀ ਇਬਾਰਤ ਲਿਖੇਗੀ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਤਲੁਜ ਸਦਨ ਨੰਗਲ ਵਿਖੇ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਵਲੋਂ ਕੀਤਾ ਗਿਆ, ਡਾਕਟਰ ਸ਼ਰਮਾ ਨੇ ਕਿਹਾ ਕਿ ਲਗਭਗ ਸਾਢੇ ਚਾਰ ਸਾਲਾਂ ਦੇ ਅਰਸੇ ਦੌਰਾਨ ਨਗਰ ਕੌਂਸਲ ਨੰਗਲ 'ਤੇ ਕਾਂਗਰਸ ਪਾਰਟੀ ਕਾਬਜ਼ ਰਹੀ ਜਦੋਂ ਕਿ ਸੂਬੇ ਦੀ ਸਿਆਸੀ ਵਾਗਡੋਰ ਆਮ ਆਦਮੀ ਪਾਰਟੀ ਕੋਲ ਹੈ, ਪਰ ਇਸ ਸਮੇਂ ਦੌਰਾਨ ਨੰਗਲ ਸ਼ਹਿਰ ਦਾ ਵਿਕਾਸ ਨਹੀਂ ਹੋ ਸਕਿਆ ਜਿਸ ਕਾਰਨ ਦੋਵਾਂ ਪਾਰਟੀਆਂ ਖ਼ਿਲਾਫ਼ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਹੁਣ ਹੋਣ ਵਾਲੀਆਂ ਕੌਂਸਲ ਚੋਣਾਂ ਵਿਚ ਭਾਜਪਾ ਉੱਤੇ ਹੀ ਆਸ ਦੀ ਕਿਰਨ ਵਿਖਾਈ ਦੇ ਰਹੀ ਹੈ, ਕਾਂਗਰਸ ਪਾਰਟੀ ਦੇ ਕੌਂਸਲਰਾਂ ਵਲੋਂ ਵਲੋ ਮੀਡੀਆ ਰਾਹੀਂ ਸੂਬਾ ਸਰਕਾਰ ਅਤੇ ਸਥਾਨਕ ਵਿਧਾਇਕ ਅਤੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ 'ਤੇ ਦੋਸ਼ ਲਗਾਏ ਜਾਂਦੇ ਰਹੇ ਕਿ ਕੌਂਸਲ ਵਿਚ ਪਾਸ ਹੋਏ ਵਿਕਾਸ ਕਾਰਜਾਂ ਨੂੰ ਉਨ੍ਹਾਂ ਵਲੋਂ ਪਾਸ ਨਹੀਂ ਹੋਣ ਦਿੱਤਾ ਜਾ ਰਿਹਾ ਜਦੋਂ ਕਿ ਸੂਬਾ ਸਰਕਾਰ ਵਲੋਂ ਅੱਜ ਤੱਕ ਕੋਈ ਵੀ ਗਰਾਂਟ ਨਗਰ ਕੌਂਸਲ ਨੰਗਲ ਨੂੰ ਨਹੀਂ ਦਿੱਤੀ ਗਈ ਅਤੇ ਨਾ ਹੀ ਕਿਸੇ ਕਿਸਮ ਦਾ ਸਹਿਯੋਗ ਕੀਤਾ ਗਿਆ ਜਿਸ ਦਾ ਖ਼ਮਿਆਜ਼ਾ ਸ਼ਹਿਰਵਾਸੀ ਭੁਗਤ ਰਹੇ ਹਨ | ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਵਿਚ ਉਜਾਗਰ ਕਰਨ ਲਈ ਭਾਜਪਾ ਵਲੋਂ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੇ ਸ਼ਹਿਰ ਨੰਗਲ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਤ ਦਿਨ ਦੀ ਪਾ ਦੀ ਯਾਤਰਾ ਕੀਤੀ ਜਾਵੇਗੀ | ਲੋਕਾਂ ਨਾਲ ਰਾਬਤਾ ਕਾਇਮ ਕਰਕੇ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪਾਰਟੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਸਰਬ ਸੰਮਤੀ ਨਾਲ ਟਿਕਟਾਂ ਦੀ ਵੰਡ ਕੀਤੀ ਜਾਵੇਗੀ ਅਤੇ ਸਮੂਹ ਵਰਕਰ ਆਪਸੀ ਮਤਭੇਦ ਭੁਲਾ ਕੇ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਇੱਕ ਕਰਨਗੇ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਸਾਬਕਾ ਕੌਂਸਲ ਪ੍ਰਧਾਨ ਰਾਕੇਸ਼ ਸ਼ਰਮਾ ਪਿੰਕੀ, ਮੰਡਲ ਪ੍ਰਧਾਨ ਹਰਮਨਜੀਤ ਸਿੰਘ ਪਿ੍ੰਸ, ਅਲਕਾ ਐਰੀ, ਸਾਬਕਾ ਕੌਂਸਲਰ ਮੈਡਮ ਸ਼ੋਭਾ ਰਾਣਾ ਅਤੇ ਰਜਿੰਦਰ ਹੰਸ, ਕਰਨ ਮੈਹਣ, ਬਾਬੂ ਅਨਿਲ ਸ਼ਰਮਾ, ਸ਼ਿਵ ਰਾਣਾ, ਰਮਨ ਸ਼ਰਮਾ, ਦਵਿੰਦਰ ਗਾਂਧੀ, ਵਿਵੇਕ ਸ਼ਰਮਾ, ਰਜਿੰਦਰ ਬਿੱਟਾ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 31 ਵਿਦਿਆਰਥਣਾਂ ਨੂੰ ਸਾਈਕਲ ਭੇਟ <br/> ਅਗਲੀ ਖ਼ਬਰ ਡਾ. ਨਰਿੰਦਰ ਨਿੰਦੀ ਜਟਾਣਾ ਦੀ ਪੁਸਤਕ 'ਪੰਜਾਬੀ ਰੰਗਮੰਚ ਦਾ ਉਦਭਵ ਤੇ ਵਿਕਾਸ 1900 ਈ. ਤੱਕ' ਦੇਵਿੰਦਰ ਸਿੰਘ ਜਟਾਣਾ ਵਲ...
Ad Position 24
No active advertisement