ਕਣਕ ਦੇ ਖੇਤ ਨੂੰ ਲੱਗੀ ਅੱਗ
ਅਜੀਤ ਡੈਸਕ
26-04-2026
ਢੇਰ, 25 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਅੱਜ ਪਿੰਡ ਗੰਭੀਰਪੁਰ ਵਿਖੇ ਕਣਕ ਦੀ ਫ਼ਸਲ ਨੂੰ ਅਚਨਚੇਤ ਅੱਗ ਲੱਗ ਗਈ | ਜਦੋਂ ਇਸ ਸਬੰਧ ਵਿਚ ਪਿੰਡ ਵਾਸੀਆਂ ਨੂੰ ਪਤਾ ਲੱਗਿਆ ਤਾਂ ਵੱਡੀ ਗਿਣਤੀ 'ਚ ਪਿੰਡ ਵਾਸੀ, ਪਿੰਡ ਢੇਰ ਵਾਸੀਆਂ ਵਲੋਂ ਆਪਣਾ ਸਹਿਯੋਗ ਕਰਦੇ ਹੋਏ ਇਸ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਪ੍ਰੰਤੂ ਹਵਾ ਤੇਜ਼ ਹੋਣ ਕਾਰਨ ਅੱਗ ਹੋਰ ਖੇਤਾਂ ਵੱਲ ਵੀ ਫੈਲਣੀ ਸ਼ੁਰੂ ਹੋ ਗਈ, ਜਿਸ ਸਬੰਧ ਵਿਚ ਪਿੰਡ ਵਾਸੀਆਂ ਵਲੋਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੂੰ ਫਾਇਰ ਬਿ੍ਗੇਡ ਦੀ ਗੱਡੀ ਭੇਜਣ ਦੀ ਅਪੀਲ ਕੀਤੀ ਗਈ, ਜਿਨ੍ਹਾਂ ਨੇ ਬਿਨਾ ਦੇਰੀ ਕਰਦੇ ਹੋਏ ਘਟਨਾ ਸਥਾਨ 'ਤੇ ਤੁਰੰਤ ਅੱਗ ਬੁਝਾਓ ਅਮਲੇ ਨੂੰ ਭੇਜਿਆ, ਜਿਨ੍ਹਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਇਸ ਅੱਗ 'ਤੇ ਕਾਬੂ ਪਾਇਆ | ਇਸ ਅੱਗ ਦੇ ਨਾਲ ਭਾਵੇਂ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਪ੍ਰੰਤੂ ਕੁੱਝ ਕਿਸਾਨਾਂ ਦਾ ਨੁਕਸਾਨ ਹੋ ਗਿਆ | ਇਸ ਅੱਗ 'ਤੇ ਕਾਬੂ ਪਾਉਣ ਦੇ ਲਈ ਸਮੂਹ ਪਿੰਡ ਵਾਸੀਆਂ ਵਲੋਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਅਤੇ ਸਹਿਯੋਗ ਦੇਣ ਵਾਲੇ ਸਮੂਹ ਨੌਜਵਾਨਾਂ, ਵੱਖ-ਵੱਖ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ ਗਿਆ ਹੈ |