04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ <br/>

Ad Position 21
repet_subhas-goyals [Copy P29]
ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਸੌਂਪ ਰਹੇ ਕਿਸਾਨ ਯੂਨੀਅਨ ਦੇ ਨੁਮਾਇੰਦੇ | <br/> 26-04-2026
ਰੂਪਨਗਰ, 25 ਅਪ੍ਰੈਲ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਚਰਨ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਰੂਪਨਗਰ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਂਪਿਆ | ਜਾਣਕਾਰੀ ਦਿੰਦਿਆਂ ਗੁਰਚਰਨ ਸਿੰਘ ਢੋਲਨ ਮਾਜਰਾ ਅਤੇ ਸੁਖਜੰਤ ਸਿੰਘ ਕੋਟਲੀ ਨੇ ਦੱਸਿਆ ਕਿ ਕਣਕ ਦੀ ਖਰੀਦ ਦੀ ਭੁਗਤਾਨ ਰਕਮ ਤੁਰੰਤ ਜਾਰੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਝੋਨੇ ਦੇ ਬੀਜਾਂ ਦੀਆਂ ਕਿਸਮਾਂ ਅਤੇ ਬਿਜਾਈ ਦੀ ਤਰੀਕ ਪਹਿਲਾਂ ਹੀ ਨਿਸ਼ਚਿਤ ਕਰਕੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਸਮੇਂ ਸਿਰ ਆਪਣੀ ਫ਼ਸਲ ਦੀ ਬਿਜਾਈ ਕਰ ਸਕਣ | ਉਨ੍ਹਾਂ ਦੱਸਿਆ ਕਿ ਇਸ ਸਮੇਂ ਬਿਜਲੀ ਸਪਲਾਈ ਦਾ ਬਹੁਤ ਮਾੜਾ ਹਾਲ ਹੈ ਅਤੇ ਦਿਨ-ਰਾਤ ਲੰਬੇ ਕੱਟ ਲੱਗ ਰਹੇ ਹਨ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਘਾਟ ਨੂੰ ਤੁਰੰਤ ਦੂਰ ਕਰਨ ਦੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਖਾਦ ਦਾ ਕਾਰਖਾਨਾ ਹੋਣ ਕਰਕੇ ਪੂਰੇ ਜ਼ਿਲ੍ਹੇ ਨੂੰ ਟਰੱਕਾਂ ਰਾਹੀਂ ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ | ਕਿਸਾਨ ਆਗੂਆਂ ਨੇ ਕੋਟਵਾਲਾ, ਖਰੋਟਾ ਅਤੇ ਆਸ-ਪਾਸ ਦੇ ਪਿੰਡਾਂ ਦੀ ਲਗਭਗ 400 ਏਕੜ ਜ਼ਮੀਨ ਵਿੱਚੋਂ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕਰਨ ਦੀ ਮੰਗ ਵੀ ਰੱਖੀ | ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਇਸ ਇਲਾਕੇ ਦੇ ਕਿਸਾਨਾਂ ਦੀਆਂ ਫਸਲਾਂ ਪਾਣੀ ਖੜ੍ਹਨ ਕਾਰਨ ਬਰਬਾਦ ਹੋ ਰਹੀਆਂ ਹਨ | ਇਸ ਦੇ ਨਾਲ ਹੀ ਸਤਲੁਜ ਦਰਿਆ ਦੀ ਡੀ-ਸਿਲਟਿੰਗ ਕਰਵਾਉਣ ਦੀ ਮੰਗ ਕੀਤੀ ਗਈ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਤੋਂ ਬਚਾਅ ਕੀਤਾ ਜਾ ਸਕੇ | ਵਫ਼ਦ ਵਿਚ ਜਗੀਰ ਸਿੰਘ ਵਜੀਦਪੁਰ, ਭੁਪਿੰਦਰ ਸਿੰਘ ਮੰਡੀਆਂ, ਗੁਰਮੇਲ ਸਿੰਘ ਕੋਟਬਾਲਾ, ਜਸਵਿੰਦਰ ਸਿੰਘ ਕਾਈਨੌਰ, ਗੁਰਦੀਪ ਸਿੰਘ, ਜਸਵੀਰ ਸਿੰਘ, ਨੇਤਰ ਸਿੰਘ, ਮਨਪ੍ਰੀਤ ਸਿੰਘ, ਰਣਵੀਰ ਸਿੰਘ, ਮਲਕੀਤ ਸਿੰਘ ਅਤੇ ਨਿਰਮਲ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਕੀਤੇ ਵਾਅਦੇ ਨੂੰ ਸੱਚ ਕਰ ਵਿਖਾਇਆ-ਬਰਿੰਦਰ ਗੋਇਲ ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ <br/>
Ad Position 24