ਬੇਲਾ, 25 ਅਪ੍ਰੈਲ (ਮਨਜੀਤ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ, ਸੈਕਟਰ 37, ਚੰਡੀਗੜ੍ਹ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਸੀਨੀਅਰ ਬੀ.ਜੇ.ਪੀ. ਆਗੂ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਹਲਕੇ ਦੀਆਂ ਅÏਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਮਹਿਲਾਵਾਂ ਦੇ ਅਧਿਕਾਰਾਂ ਦੇ ਹੱਕ ਵਿਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 'ਤੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੀਆਂ ਮਹਿਲਾ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖਾ ਰੋਸ ਜਤਾਇਆ ਗਿਆ | ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਨਾਰੀ ਸ਼ਕਤੀ ਦੇਸ਼ ਦੀ ਲਗਭਗ ਅੱਧੀ ਆਬਾਦੀ ਦੀ ਨੁਮਾਇੰਦਗੀ ਕਰਦੀ ਹੈ, ਪਰ ਉਸ ਨੂੰ ਉਸ ਦਾ ਬਣਦਾ ਸਿਆਸੀ ਹੱਕ ਨਾ ਦੇਣਾ ਮਾਤਾ ਸ਼ਕਤੀ ਦਾ ਅਪਮਾਨ ਹੈ | ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਮਹਿਲਾਵਾਂ ਨੂੰ ਬਰਾਬਰੀ ਨਾਲ ਰਾਜਨੀਤੀ ਵਿਚ ਆਉਣ ਤੋਂ ਰੋਕਣਾ ਦੇਸ਼ ਦੇ ਲੋਕਤਾਂਤਰਿਕ ਢਾਂਚੇ ਨੂੰ ਕਮਜ਼ੋਰ ਕਰਦਾ ਹੈ ਅਤੇ ਵਿਕਸਿਤ ਭਾਰਤ ਦੀ ਦਿਸ਼ਾ ਵਿਚ ਰੁਕਾਵਟ ਪੈਦਾ ਕਰਦਾ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਨਾਰੀ ਸ਼ਕਤੀ ਨੂੰ ਯੋਗ ਹਿੱਸੇਦਾਰੀ ਮਿਲੇ, ਤਾਂ ਉਹ ਰਾਜਨੀਤੀ, ਸਮਾਜ ਅਤੇ ਰਾਸ਼ਟਰ ਨਿਰਮਾਣ ਵਿਚ ਹੋਰ ਵੱਡਾ ਯੋਗਦਾਨ ਪਾ ਸਕਦੀ ਹੈ | ਮੇਜਰ ਅੰਜੂ ਬਾਲਾ ਸਿੰਘ ਨੇ ਸਰਕਾਰਾਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮਹਿਲਾਵਾਂ ਨੂੰ ਬਰਾਬਰੀ ਦਾ ਅਧਿਕਾਰ ਅਤੇ ਯੋਗ ਪ੍ਰਤੀਨਿਧਤਾ ਮਿਲਣੀ ਹੀ ਚਾਹੀਦੀ ਹੈ | ਇਸ ਦੌਰਾਨ ਜੋਸ਼ੀਲੀ ਨਾਅਰੇਬਾਜ਼ੀ ਕੀਤੀ ਗਈ ਅਤੇ ਮਹਿਲਾ ਸਨਮਾਨ, ਅਧਿਕਾਰ ਅਤੇ ਰਾਜਨੀਤਿਕ ਹਿੱਸੇਦਾਰੀ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ |