05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਜਾਗਰਣ ਮੌਕੇ ਸਜਾਈ ਗਈ ਸ਼ੋਭਾ ਯਾਤਰਾ ਦਾ ਪਡਿਆਲਾ ਵਲੋਂ ਸਵਾਗਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਕੁਰਾਲੀ, 25 ਅਪ੍ਰੈਲ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਸਨਾਤਨ ਧਰਮ ਜਾਗਰਣ ਮੰਡਲ (ਰਜਿ.) ਕੁਰਾਲੀ ਵਲੋਂ ਕਰਵਾਏ ਜਾ ਰਹੇ 5ਵੇਂ ਵਿਸ਼ਾਲ ਭਗਵਤੀ ਜਾਗਰਣ ਨੂੰ ਮੁੱਖ ਰੱਖਦਿਆਂ ਸ਼ਹਿਰ ਅੰਦਰ ਸ਼ੋਭਾ ਯਾਤਰਾ ਸਜਾਈ ਗਈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਆਪਣੇ ਸਾਥੀਆਂ ਸਮੇਤ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪਡਿਆਲਾ ਨੇ ਕਿਹਾ ਸ੍ਰੀ ਸਨਾਤਨ ਧਰਮ ਜਾਗਰਣ ਮੰਡਲ ਦੇ ਮੈਂਬਰਾਂ ਵਲੋਂ ਹਰ ਸਾਲ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾਂਦਾ ਹੈ, ਜੋ ਕਿ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਧਰਮ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਅਜਿਹੇ ਉਪਰਾਲੇ ਬੱਚਿਆਂ ਤੇ ਨੌਜਵਾਨਾਂ ਨੂੰ ਧਰਮ ਤੇ ਮਨੁੱਖਤਾ ਦੀ ਸੇਵਾ ਪ੍ਰਤੀ ਪ੍ਰੇਰਿਤ ਕਰਦੇ ਹਨ | ਇਸੇ ਦੌਰਾਨ ਪ੍ਰਬੰਧਕਾਂ ਵਲੋਂ ਗੁਰਪ੍ਰਤਾਪ ਸਿੰਘ ਪਡਿਆਲਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਰਾਜਵਿੰਦਰ ਸਿੰਘ ਗੁੱਡੂ ਸਲੇਮਪੁਰ, ਨਰਿੰਦਰ ਮੁੰਧੋਂ (ਯੂਥ ਪ੍ਰਧਾਨ ਖਰੜ), ਕੁਲਵਿੰਦਰ ਸਿੰਘ ਨਗਲੀਆਂ, ਪਿ੍ੰਸ ਸ਼ਰਮਾ, ਦੀਪੂ ਡੇਕਾ ਕੁਰਾਲੀ, ਅੰਮਿ੍ਤਪਾਲ ਸਿੰਘ ਲਾਲਾ, ਸੀਮਾ ਧੀਮਾਨ, ਸਾਹਿਲ ਵਰਮਾ, ਸਾਹਿਲ ਗੁਪਤਾ, ਅਨਿਲ ਕੁਮਾਰ, ਕੁਲਵੰਤ ਧੀਮਾਨ, ਰਾਣਾ ਕੁਰਾਲੀ, ਬੰਟੀ ਚਨਾਲੋਂ, ਸਾਹਿਲ ਕੁਰਾਲੀ ਤੇ ਮਨੀ ਸਮੇਤ ਖੇਤਰ ਦੇ ਵੱਡੀ ਗਿਣਤੀ ਸ਼ਰਧਾਲੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੇਅਰ ਆਹਲੂਵਾਲੀਆ ਵਲੋਂ ਮੁੱਖ ਮੰਤਰੀ ਸੈਣੀ ਦੀ ਹਾਜ਼ਰੀ 'ਚ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ <br/> ਅਗਲੀ ਖ਼ਬਰ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਪ੍ਰਵਾਸੀ ਨੌਜਵਾਨ ਗੰਭੀਰ ਜ਼ਖ਼ਮੀ <br/>
Ad Position 24