05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸਾਬਕਾ ਮੇਅਰ ਆਹਲੂਵਾਲੀਆ ਵਲੋਂ ਮੁੱਖ ਮੰਤਰੀ ਸੈਣੀ ਦੀ ਹਾਜ਼ਰੀ 'ਚ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਪੰਚਕੂਲਾ, 25 ਅਪ੍ਰੈਲ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਕਾਂਗਰਸ ਦੀ ਸਾਬਕਾ ਮੇਅਰ ਉਪਿੰਦਰ ਕੌਰ ਆਹਲੂਵਾਲੀਆ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਕਿ ਉਪਿੰਦਰ ਕੌਰ ਆਹਲੂਵਾਲੀਆ ਨੇ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਦੱਸਣਾ ਬਣਦਾ ਹੈ ਕਿ ਸਾਬਕਾ ਮੇਅਰ ਆਹਲੂਵਾਲੀਆ ਨੇ ਇਕ ਦਿਨ ਪਹਿਲਾਂ ਹੀ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਸੀ | ਇਸ ਮੌਕੇ ਸਾਬਕਾ ਮੇਅਰ ਆਹਲੂਵਾਲੀਆ ਦੇ ਨਾਲ ਉਨ੍ਹਾਂ ਦੇ ਪਤੀ, ਪੁੱਤਰ ਅਤੇ ਹੋਰ ਸਮਰਥਕ ਵੀ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ, ਰਾਜ ਸਭਾ ਮੈਂਬਰ ਰੇਖਾ ਸ਼ਰਮਾ, ਕਾਲਕਾ ਤੋਂ ਵਿਧਾਇਕਾ ਸ਼ਕਤੀ ਰਾਣੀ ਸ਼ਰਮਾ ਅਤੇ ਮੇਅਰ ਉਮੀਦਵਾਰ ਸ਼ਿਆਮ ਲਾਲ ਬੰਸਲ ਵੀ ਹਾਜ਼ਰ ਸਨ | ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਇਸ ਤਬਦੀਲੀ ਨੂੰ ਰਾਜਨੀਤਿਕ ਤੌਰ 'ਤੇ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ | ਇਸੇ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਪਿੰਦਰ ਕੌਰ ਆਹਲੂਵਾਲੀਆ ਅਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ 'ਚ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਦੇਸ਼ ਭਰ 'ਚ ਭਾਜਪਾ ਦੇ ਪਰਿਵਾਰ 'ਚ ਵਾਧਾ ਹੋ ਰਿਹਾ ਹੈ | ਇਸੇ ਦੌਰਾਨ ਉਪਿੰਦਰ ਕੌਰ ਆਹਲੂਵਾਲੀਆ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਪਾਰਟੀ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਹੋਰਨਾਂ ਆਗੂਆਂ ਦਾ ਉਚੇਚੇ ਤੌਰ 'ਤੇ ਧੰਨਵਾਦ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਕਾਈਨੌਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ <br/> ਅਗਲੀ ਖ਼ਬਰ ਜਾਗਰਣ ਮੌਕੇ ਸਜਾਈ ਗਈ ਸ਼ੋਭਾ ਯਾਤਰਾ ਦਾ ਪਡਿਆਲਾ ਵਲੋਂ ਸਵਾਗਤ <br/>
Ad Position 24