ਮੋਰਿੰਡਾ, 25 ਅਪ੍ਰੈਲ (ਤਰਲੋਚਨ ਸਿੰਘ ਕੰਗ)-ਸਰਕਾਰੀ ਮਿਡਲ ਸਕੂਲ ਕਾਈਨੌਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਮਲੇਰੀਆ ਬੁਖ਼ਾਰ ਐਨਾਫਲੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਆਪਣੇ ਆਲੇ-ਦੁਆਲੇ ਕਿਤੇ ਵੀ ਪਾਣੀ ਨਹੀਂ ਖੜਨ ਦੇਣਾ ਚਾਹੀਦਾ | ਉਨ੍ਹਾਂ ਮਲੇਰੀਆ ਦੇ ਲੱਛਣਾਂ ਸਬੰਧੀ ਦੱਸਿਆ ਕਿ ਮਲੇਰਾ ਠੰਢ ਅਤੇ ਕਾਂਬੇ ਨਾਲ ਤੇਜ਼ ਬੁਖ਼ਾਰ ਚੜ੍ਹਦਾ ਹੈ, ਉਲਟੀਆਂ ਆਉਣਾ, ਤੇਜ਼ ਸਿਰ ਦਰਦ, ਬੁਖ਼ਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਮਹਿਸੂਸ ਹੋਣਾ, ਪਸੀਨਾ ਆਦਿ ਇਸਦੇ ਲੱਛਣ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਕਰਮਚਾਰੀ ਬੇਅੰਤ ਸਿੰਘ, ਰਮਨਦੀਪ ਕੌਰ, ਰੁਪਿੰਦਰ ਕੌਰ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |