05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਭਾਈ ਜਸਵੀਰ ਸਿੰਘ ਰਾਗੀਬਾਗ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਜੇ ਐਸ ਨਿੱਕੂਵਾਲ)-ਇੱਥੋਂ ਦੇ ਮੁਹੱਲਾ ਮਟੌਰ ਨਾਲ ਸੰਬੰਧਿਤ ਗੁਰਮਤਿ ਦੇ ਪ੍ਰਚਾਰਕ ਭਾਈ ਜਸਵੀਰ ਸਿੰਘ ਰਾਗੀਬਾਗ (52) ਦਿਲ ਦੀ ਗਤੀ ਰੁਕ ਜਾਣ ਕਾਰਨ ਅਕਾਲ ਚਲਾਣਾ ਕਰ ਗਏ | ਦੱਸਣਯੋਗ ਹੈ ਕਿ ਉਹ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਨ ਰੂਪਨਗਰ ਦੇ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ ਟਿੱਬੀ ਦੀ ਅਗਵਾਈ ਹੇਠ ਚੱਲ ਰਹੇ ਡੇਰਾ ਮੋਇਆਂ ਦੀ ਮੰਡੀ ਵਿਖੇ ਗੁਰਮਤਿ ਦੇ ਪ੍ਰਚਾਰ 'ਤੇ ਪ੍ਰਸਾਰ ਲਈ ਕੰਮ ਕਰ ਰਹੇ ਸਨ | ਉਹ ਆਪਣੇ ਪਿੱਛੇ ਪਤਨੀ ਕੁਲਵਿੰਦਰ ਕੌਰ ਤੋਂ ਇਲਾਵਾ ਪੁੱਤਰ ਕਰਨਪ੍ਰੀਤ ਸਿੰਘ ਅਤੇ ਪੁੱਤਰੀ ਅਮਨਦੀਪ ਕੌਰ ਨੂੰ ਛੱਡ ਗਏ ਹਨ | ਉਨ੍ਹਾਂ ਦਾ ਅੰਤਿਮ ਸਸਕਾਰ ਸਥਾਨਕ ਚਰਨ ਗੰਗਾ ਸ਼ਮਸ਼ਾਨ ਘਾਟ 'ਤੇ ਕਰ ਦਿੱਤਾ ਗਿਆ ਹੈ | ਭਾਈ ਜਸਵੀਰ ਸਿੰਘ ਦੇ ਅਕਾਲ ਚਲਾਣੇ 'ਤੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਆਦਿ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਭਾਈ ਜਸਵੀਰ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਜੋ ਪੂਰਾ ਨਹੀਂ ਕੀਤਾ ਜਾ ਸਕਦਾ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ, ਡਾ. ਮਹਿੰਦਰਪਾਲ ਸਿੰਘ ਰਾਣਾ, ਜ਼ੋਰਾਵਰ ਸਿੰਘ ਭਾਓਵਾਲ, ਗੁਰਮੇਲ ਸਿੰਘ ਬੁਰਜ, ਜਸਵੰਤ ਸਿੰਘ ਘੱਟੀਵਾਲ, ਜਰਨੈਲ ਸਿੰਘ ਮਟੌਰ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਸੁਖਵਿੰਦਰ ਸਿੰਘ, ਮਾ. ਰਣਬੀਰ ਸਿੰਘ, ਤਰਲੋਚਨ ਸਿੰਘ ਸੋਨੀ, ਵਿੰਦਰ ਮਟੌਰ, ਸਰਬਜੀਤ ਸਿੰਘ ਸੈਣੀ, ਗੁਰਨਾਮ ਸਿੰਘ, ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਦੀਮਾਜਰਾ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਕਾਈਨੌਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ <br/>
Ad Position 24