05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

7 ਰਾਜ ਸਭਾ ਸੰਸਦ ਮੈਂਬਰਾਂ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ 'ਆਪ' ਲੀਡਰਸ਼ਿਪ ਵਹਾਅ ਰਹੀ ਮਗਰਮੱਛ ਦੇ ਹੰਝੂ- ਵਿਸਕੀ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਰੂਪਨਗਰ, 25 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ ਨੇ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਸਾਂਸਦਾਂ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਤਿੱਖੀ ਪ੍ਰਤੀਕਿ੍ਆ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਤੋਂ ਉਨ੍ਹਾਂ ਲੋਕਾਂ ਨੂੰ ਰਾਜ ਸਭਾ ਵਿਚ ਭੇਜਿਆ ਗਿਆ ਸੀ, ਜਿਨ੍ਹਾਂ ਦਾ ਪੰਜਾਬ ਦੇ ਮਸਲਿਆਂ ਅਤੇ ਸੂਬੇ ਦੀ ਜਨਤਾ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਸੀ | ਉਨ੍ਹਾਂ ਦਾਅਵਾ ਕੀਤਾ ਕਿ ਉਸ ਸਮੇਂ ਵੀ ਲੋਕਾਂ ਨੇ ਇਨ੍ਹਾਂ ਸਾਂਸਦਾਂ ਦੀ ਨਾਮਜ਼ਦਗੀ 'ਤੇ ਨਾਰਾਜ਼ਗੀ ਪ੍ਰਗਟ ਕੀਤੀ ਸੀ | ਵਿਸਕੀ ਨੇ ਕਿਹਾ ਕਿ ਹੁਣ ਜਦੋਂ ਇਹ ਸਾਂਸਦ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ ਤਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰ ਆਗੂ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਅਤੇ ਉਨ੍ਹਾਂ ਨੂੰ ਗੱਦਾਰ ਕਹਿ ਰਹੇ ਹਨ | ਉਨ੍ਹਾਂ ਕਿਹਾ ਕਿ ਜੇ ਪੰਜਾਬ ਨਾਲ ਹਮਦਰਦੀ ਰੱਖਣ ਵਾਲੇ ਵਿਅਕਤੀਆਂ ਨੂੰ ਰਾਜ ਸਭਾ ਵਿਚ ਭੇਜਿਆ ਜਾਂਦਾ ਤਾਂ ਅਜਿਹੀ ਨੌਬਤ ਨਾ ਆਉਂਦੀ | ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵਿਚ ਸਿਆਸੀ ਸੂਝਬੂਝ ਦੀ ਘਾਟ ਹੈ ਅਤੇ ਦਿੱਲੀ ਦੇ ਨੇਤਾ ਪੰਜਾਬ ਸਰਕਾਰ ਵਿਚ ਦਖਲਅੰਦਾਜ਼ੀ ਕਰ ਰਹੇ ਹਨ, ਜੋ ਸੂਬੇ ਦੇ ਲੋਕਾਂ ਨਾਲ ਧੱਕਾ ਹੈ | ਵਿਸਕੀ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਪੰਜਾਬ ਵਿਚੋਂ ਸਫਾਇਆ ਹੋ ਜਾਵੇਗਾ ਅਤੇ ਪਾਰਟੀ ਮੁੜ ਸੱਤਾ ਵਿਚ ਨਹੀਂ ਆ ਸਕੇਗੀ |
Ad Position 22
No active advertisement
ਪਿਛਲੀ ਖ਼ਬਰ ਪਿਪਸ ਵਿਖੇ 'ਤੁਹਾਡਾ ਕਰੀਅਰ ਤੁਹਾਡੀ ਪਸੰਦ' ਵਿਸ਼ੇ 'ਤੇ ਸੈਮੀਨਾਰ <br/> ਅਗਲੀ ਖ਼ਬਰ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਗ੍ਰਾਮ ਸਭਾ ਦਾ ਆਯੋਜਨ <br/>
Ad Position 24