ਸ੍ਰੀ ਚਮਕੌਰ ਸਾਹਿਬ, 25 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੀ ਯੋਗ ਅਗਵਾਈ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਸੋਰਵ ਸ਼ਰਮਾ ਅਤੇ ਸੁਮੇਰ ਖੁੱਲਰ ਸੀਨੀਅਰ ਅਧਿਕਾਰੀ ਦਿਸ਼ਾ ਵਲੋਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਾਇੰਸ, ਕਾਮਰਸ ਅਤੇ ਆਰਟਸ ਗਰੁੱਪ ਨਾਲ ਸਬੰਧਿਤ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਵਲੋਂ ਇਸ ਸੈਮੀਨਾਰ ਵਿਚ ਪੂਰੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਵਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ ਗਈ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ, ਐਮ. ਡੀ. ਸ਼ਿੰਦਰਪਾਲ ਕੌਰ ਅਟਵਾਲ, ਗੁਰਪਾਲ ਸਿੰਘ ਅਟਵਾਲ, ਮੈਨੇਜਰ ਮੈਡਮ ਪ੍ਰੀਤਪਾਲ ਕੌਰ ਅਟਵਾਲ ਅਤੇ ਇਸਟੇਟ ਇੰਚਾਰਜ ਅਰਸ਼ਦੀਪ ਸਿੰਘ ਬਰਾੜ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀ ਦੀ ਉਚੇਰੀ ਸਿੱਖਿਆ ਲਈ ਲਾਭਦਾਇਕ ਸਿੱਧ ਹੁੰਦੇ ਹਨ ਤੇ ਉਨ੍ਹਾਂ ਨੂੰ ਕੋਰਸਾਂ/ਵਿਸ਼ਿਆਂ ਦੀ ਚੋਣ ਕਰਨ ਵਿਚ ਆਸਾਨੀ ਹੁੰਦੀ ਹੈ | ਇਨ੍ਹਾਂ ਇਹ ਵੀ ਭਰੋਸਾ ਦਵਾਇਆ ਕਿ ਭਵਿੱਖ ਵਿਚ ਵੀ ਅਜਿਹੇ ਸੈਮੀਨਾਰ ਕਰਵਾਏ ਜਾਣਗੇ ਤਾਂ ਕਿ ਵਿਦਿਆਰਥੀ ਸਹੀ ਦਿਸ਼ਾ ਵੱਲ ਅੱਗੇ ਵੱਧ ਸਕਣ | ਇਸ ਮੌਕੇ ਵਾਈਸ ਪਿ੍ੰਸੀਪਲ ਮਨਦੀਪ ਕੌਰ ਮਾਹਲ ਨੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਅੱਗੇ ਤੋਂ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ |