ਨੂਰਪੁਰ ਬੇਦੀ, 25 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਅੱਜ ਬੜੇ ਉਤਸ਼ਾਹ ਨਾਲ ਅੱਖਰ ਆਰੰਭ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਨੰਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਪਵਿੱਤਰ ਮਾਰਗ 'ਤੇ ਪਹਿਲਾ ਕਦਮ ਰਖਵਾਉਂਦੇ ਹੋਏ ਉਨ੍ਹਾਂ ਨੂੰ ਗਿਆਨ, ਸੰਸਕਾਰ ਅਤੇ ਚੰਗੇ ਭਵਿੱਖ ਲਈ ਪ੍ਰੇਰਿਤ ਕਰਨਾ ਸੀ | ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਚੇਅਰਮੈਨ ਅਮਿੱਤ ਚੱਢਾ, ਪ੍ਰਬੰਧ ਨਿਰਦੇਸ਼ਕ ਰਾਕੇਸ਼ ਕੁਮਾਰ, ਅਮਨ ਕੁਮਾਰ ਚੱਢਾ, ਪਿ੍ੰ ਦੀਪਿਕਾ ਪੁਰੀ ਅਤੇ ਮੈਡਮ ਅਨੁ ਕੌਸ਼ਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਮਹਿਮਾਨਾਂ ਵਲੋਂ ਜੋਤੀ ਜਗਾ ਕੇ ਕੀਤੀ ਗਈ | ਉਪਰੰਤ ਵਿਦਿਆਰਥੀਆਂ ਵਲੋਂ ਸਵਾਗਤੀ ਪੇਸ਼ਕਾਰੀਆਂ, ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਅਤੇ ਮਨਮੋਹਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਉਪਰੰਤ ਨੰਨੇ ਵਿਦਿਆਰਥੀਆਂ ਤੋਂ ਅੱਖਰ ਲਿਖਵਾ ਕੇ ਉਨਾਂ ਦੇ ਸਿੱਖਿਆ ਜੀਵਨ ਦੀ ਸ਼ੁੱਭ ਸ਼ੁਰੂਆਤ ਕਰਵਾਈ ਗਈ | ਸਕੂਲ ਚੇਅਰਮੈਨ ਅਮਿੱਤ ਚੱਢਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਹੀ ਉਨ੍ਹਾਂ ਦੇ ਜੀਵਨ ਦੀ ਮਜ਼ਬੂਤ ਨੀਂਹ ਹੁੰਦੀ ਹੈ | ਪਿ੍ੰ. ਮੈਡਮ ਦੀਪਿਕਾ ਪੁਰੀ ਨੇ ਕਿਹਾ ਕਿ ਅੱਖਰ ਆਰੰਭ ਸਮਾਰੋਹ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਸ਼ੁੱਭ ਸ਼ੁਰੂਆਤ ਹੈ | ਸਕੂਲ ਪ੍ਰਬੰਧਕਾਂ ਵਲੋਂ ਸਮੂਹ ਮਹਿਮਾਨਾਂ, ਮਾਪਿਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ |