ਘਨੌਲੀ, 25 ਅਪ੍ਰੈਲ (ਜਸਵੀਰ ਸਿੰਘ ਸੈਣੀ)-ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਵਾਰਿਸ ਪੰਜਾਬ ਦੇ ਰੂਪਨਗਰ ਤੋਂ ਉਮੀਦਵਾਰ ਹੋ ਸਕਦੇ ਹਨ | ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਵਾਰਸ ਪੰਜਾਬ ਵਲੋਂ ਸਾਂਝੇ ਤੌਰ 'ਤੇ ਰੂਪ ਨਗਰ ਤੋਂ ਉਮੀਦਵਾਰ ਦੇ ਲਈ ਗੁਰਿੰਦਰ ਸਿੰਘ ਗੋਗੀ ਦਾ ਨਾਂਅ ਸਾਹਮਣੇ ਆ ਰਿਹਾ ਹੈ | ਜ਼ਿਕਰ ਯੋਗ ਹੈ ਕਿ ਗੁਰਿੰਦਰ ਸਿੰਘ ਗੋਗੀ ਜਿੱਥੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਤਾਇਨਾਤ ਰਹੇ ਹਨ | ਉਹ 2025 ਵਿਚ ਅਕਾਲ ਤਖ਼ਤ ਦੀ ਮਰਿਆਦਾ ਕਾਇਮ ਰੱਖਣ ਲਈ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੋਂ ਅਸਤੀਫ਼ਾ ਦੇ ਦਿੱਤਾ ਸੀ | ਪ੍ਰੰਤੂ ਇਹ ਸਮਾਂ ਹੀ ਦੱਸੇਗਾ ਕਿ ਇਹ ਟਿਕਟ ਉਨ੍ਹਾਂ ਦੀ ਝੋਲੀ ਪੈ ਸਕਦੀ ਕਿ ਨਹੀਂ |