05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਲੇਰੀਆ ਜਾਗਰੂਕਤਾ ਕੈਂਪ ਲਗਾਇਆ <br/>

Ad Position 21
repet_subhas-goyals [Copy P29]
ਮਲੇਰੀਆ ਜਾਗਰੂਕਤਾ ਕੈਂਪ ਮੌਕੇ ਸੰਬੋਧਨ ਕਰਦੇ ਹੋਏ ਹੈਲਥ ਇੰਸਪੈਕਟਰ ਸੁਖਬੀਰ ਸਿੰਘ ਮਹੇਣ | ਤਸਵੀਰ: ਚੌਧਰੀ ਧਰਮ ਪਾਲ <br/> 26-04-2026
ਸੁਖਸਾਲ, 25 ਅਪ੍ਰੈਲ (ਧਰਮ ਪਾਲ)-ਐਸ.ਐਮ.ਓ.ਪੀ.ਐਚ. ਸੀ. ਕੀਰਤਪੁਰ ਸਾਹਿਬ ਡਾ. ਸੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਸਾਲ ਵਿਖੇ ਵਿਸ਼ਵ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਹੈਲਥ ਇੰਸਪੈਕਟਰ ਸੁਖਬੀਰ ਸਿੰਘ ਮਹੇਣ ਵਲੋਂ ਪਿੰਡ ਵਾਸੀਆਂ ਨੂੰ ਮਲੇਰੀਆ ਬਿਮਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਮਲੇਰੀਆ ਮੱਛਰਾਂ ਦੇ ਕੱਟਣ ਨਾਲ ਫੈਲਣ ਵਾਲੀ ਗੰਭੀਰ ਬਿਮਾਰੀ ਹੈ ਅਤੇ ਇਹ ਗੰਦਗੀ 'ਤੇ ਖੜ੍ਹੇ ਪਾਣੀ ਵਿਚ ਪੈਦਾ ਹੋਣ ਵਾਲੇ ਮੱਛਰਾਂ ਰਾਹੀਂ ਤੇਜ਼ੀ ਨਾਲ ਫੈਲਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲ਼ੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਸਮੇਂ-ਸਮੇਂ ਤੇ ਪਾਣੀ ਵਾਲੇ ਬਰਤਨਾਂ ਨੂੰ ਸਾਫ਼ ਕਰਦੇ ਰਹਿਣ ਅਤੇ ਪੂਰੀ ਸਫ਼ਾਈ ਬਣਾਈ ਰੱਖਣ | ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀ ਦੀ ਵਰਤੋਂ ਕਰਨ, ਪੂਰੇ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਰਾਤ ਸਮੇਂ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ | ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਮਲੇਰੀਆ ਦੇ ਲੱਛਣਾਂ ਜਿਵੇਂ ਕਿ ਬੁਖ਼ਾਰ, ਕੰਬਣ, ਪਸੀਨਾ ਆਉਣਾ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਲਈ ਕਿਹਾ ਗਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੇਰਕਾ ਪਲਾਂਟ ਵਲੋਂ ਪਿੰਡ ਸੰਦੋਆ ਦੇ ਕਿਸਾਨ ਨੂੰ ਦਿੱਤਾ ਮੁਆਵਜ਼ਾ <br/> ਅਗਲੀ ਖ਼ਬਰ 'ਇਨਸਾਨੀਅਤ ਪਹਿਲਾਂ' ਵਲੋਂ 23 ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਆਪੇ੍ਰਸ਼ਨ
Ad Position 24