ਸੁਖਸਾਲ, 25 ਅਪ੍ਰੈਲ (ਧਰਮ ਪਾਲ)-ਯੁਵਾ ਮੋਰਚਾ ਜ਼ਿਲ੍ਹਾ ਰੂਪਨਗਰ ਦੇ ਜਨਰਲ ਸਕੱਤਰ ਅਰਜਿਤ ਸੈਣੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਪਾਰਟੀ ਹਾਈ ਕਮਾਂਡ ਕੋਲੋਂ ਟਿਕਟ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਹਲਕੇ ਦੇ ਨੌਜਵਾਨਾਂ ਨਾਲ ਉਨ੍ਹਾਂ ਦਾ ਗਹਿਰਾ ਜੁੜਾਅ ਹੈ | ਅਰਜਿਤ ਸੈਣੀ ਨੇ ਦਾਅਵਾ ਕੀਤਾ ਕਿ ਹਲਕੇ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਉਨ੍ਹਾਂ ਦਾ ਸਾਥ ਦੇਣ ਲਈ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਜੇ ਪਾਰਟੀ ਵਲੋਂ ਉਨ੍ਹਾਂ ਨੂੰ ਮੌਕਾ ਦਿੱਤਾ ਜਾਂਦਾ ਹੈ ਤਾਂ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਚੋਣ ਲੜ ਕੇ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ | ਉਨ੍ਹਾਂ ਨੇ ਪਾਰਟੀ ਹਾਈ ਕਮਾਂਡ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਅਗਵਾਈ ਨੂੰ ਅੱਗੇ ਲਿਆਉਣ ਲਈ ਉਨ੍ਹਾਂ ਵਰਗੇ ਵਰਕਰਾਂ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ |