07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਕੁਰਾਲੀ ਦੀ ਅਨਾਜ ਮੰਡੀ ਦਾ ਦੌਰਾ

Ad Position 21
repet_subhas-goyals [Copy P29]
ਕੁਰਾਲੀ ਦੀ ਅਨਾਜ ਮੰਡੀ ਦੇ ਦੌਰੇ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ | ਤਸਵੀਰ : ਹਰਪ੍ਰੀਤ ਸਿੰਘ <br/> 26-04-2026
ਕੁਰਾਲੀ, 25 ਅਪ੍ਰੈਲ (ਹਰਪ੍ਰੀਤ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਅੱਜ ਸਥਾਨਕ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਮੰਡੀ 'ਚ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਰਾਣਾ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਨਾਜ ਮੰਡੀ 'ਚ ਲਿਫ਼ਟਿੰਗ ਨਾ ਹੋਣ ਕਾਰਨ ਕਣਕ ਦੀਆਂ ਬੋਰੀਆਂ ਦੇ ਵੱਡੇ-ਵੱਡੇ ਅੰਬਾਰ ਲੱਗੇ ਹੋਏ ਹਨ, ਜਿਸ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਮੰਡੀ 'ਚ ਬਾਰਦਾਨੇ ਦੀ ਘਾਟ ਵੀ ਕਿਸਾਨਾਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ | ਰਾਣਾ ਗਿੱਲ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਇਸ ਮਸਲੇ 'ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਮੰਡੀ 'ਚ ਪਈ ਫ਼ਸਲ ਦੀ ਜਲਦ ਤੋਂ ਜਲਦ ਲਿਫ਼ਟਿੰਗ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਮੌਸਮ ਖ਼ਰਾਬ ਹੁੰਦਾ ਹੈ ਤਾਂ ਖੁੱਲ੍ਹੇ ਅਸਮਾਨ ਹੇਠ ਪਈ ਕਣਕ ਦਾ ਨੁਕਸਾਨ ਹੋ ਸਕਦਾ ਹੈ | ਰਾਣਾ ਗਿੱਲ ਨੇ ਭਰੋਸਾ ਦਿੰਦਿਆਂ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਉਣਗੇ ਅਤੇ ਇਸ ਮਸਲ ਨੂੰ ਜਲਦ ਤੋਂ ਜਲਦ ਹੱਲ ਕਰਵਾਉਣ ਲਈ ਯਤਨ ਕਰਨਗੇ | ਇਸ ਮੌਕੇ ਤਰੁਣ ਕੌਸ਼ਲ, ਅਭਿਸ਼ੇਕ, ਦਵਿੰਦਰ ਠਾਕੁਰ, ਸੁੱਖੂ ਕੁਰਾਲੀ ਤੇ ਰਾਕੇਸ਼ ਅਗਰਵਾਲ ਸਮੇਤ ਸਮੂਹ ਆੜ੍ਹਤੀ ਤੇ ਕਿਸਾਨ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਵਿਖੇ ਫਾਇਰ ਸੇਫ਼ਟੀ ਮੌਕ ਡਰਿੱਲ ਕਰਵਾਈ <br/> ਅਗਲੀ ਖ਼ਬਰ ਸਰਕਾਰੀ ਮਾਡਲ ਸਕੂਲ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ ਲੈਬ ਕੀਤੀ ਸਥਾਪਿਤ <br/>
Ad Position 24