ਸ੍ਰੀ ਚਮਕੌਰ ਸਾਹਿਬ, 26 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਟੀ ਪੁਆਇੰਟ (ਘੋੜੇ ਵਾਲੇ ਚੌਂਕ) 'ਤੇ ਅੱਜ ਆਮ ਆਦਮੀ ਪਾਰਟੀ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਵਿਧਾਇਕ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ 7 ਰਾਜ ਸਭਾ ਮੈਂਬਰਾਂ ਦਾ ਪੁਤਲਾ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਇਨ੍ਹਾਂ ਸੰਸਦ ਮੈਂਬਰਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਨ੍ਹਾਂ ਨੂੰ ਗ਼ੱਦਾਰ ਕਰਾਰ ਦਿੱਤਾ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸੰਸਦ ਮੈਂਬਰ ਰਾਘਵ ਚੱਢਾ ਨੇ ਦੂਜੇ ਰਾਜ ਸਭਾ ਮੈਂਬਰਾਂ ਨੂੰ ਵੀ ਭੜਕਾ ਕੇ ਗ਼ੱਦਾਰਾਂ ਦੀ ਸੂਚੀ ਵਿਚ ਸ਼ਾਮਿਲ ਕਰ ਲਿਆ | ਇਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰਾਂ ਅਤੇ ਆਗੂਆਂ ਵਿਚ ਇਨ੍ਹਾਂ ਰਾਜ ਸਭਾ ਮੈਂਬਰਾਂ ਵਿਰੁੱਧ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ, ਕਿਉਂਕਿ ਜਿਸ ਪਾਰਟੀ ਨੇ ਇਨ੍ਹਾਂ ਨੂੰ ਰਾਜ ਸਭਾ ਵਿਚ ਪੰਜਾਬ ਦੇ ਹਿੱਤਾਂ, ਪਾਣੀਆਂ, ਬੀ. ਬੀ. ਐਮ. ਬੀ., ਕਿਸਾਨੀ , ਵਪਾਰੀਆਂ ਆਦਿ ਦੇ ਮੁੱਦਿਆਂ ਦੀ ਗੱਲ ਕਰਨ ਲਈ ਭੇਜਿਆ, ਉੱਥੇ ਇਹ ਬਿਨਾਂ ਕਿਸੇ ਮੁੱਦੇ ਨੂੰ ਚੁੱਕਿਆ ਚਾਹ ਨਾਸ਼ਤਾ ਕਰਕੇ ਖ਼ਾਲੀ ਹੱਥ ਮੁੜ ਆਉਂਦੇ ਸਨ | ਇਨ੍ਹਾਂ ਬੁਲਾਰਿਆਂ ਨੇ ਕਿਹਾ ਕਿ ਪਾਰਟੀ ਵਲੋਂ ਇਨ੍ਹਾਂ ਨੂੰ ਦਿੱਤੇ ਵੱਡੇ ਮਾਣ ਦੇ ਬਾਵਜੂਦ ਇਨ੍ਹਾਂ ਪਾਰਟੀ ਨਾਲ ਕੀਤੀ ਗ਼ਦਾਰੀ ਕਾਰਨ ਹੁਣ ਇਨ੍ਹਾਂ ਨੂੰ ਕੋਈ ਵੀ ਵੋਟਰ ਮੂੰਹ ਨਹੀਂ ਲਾਵੇਗਾ | ਇਸ ਮੌਕੇ ਇਨ੍ਹਾਂ ਸਾਂਸਦਾਂ ਸਮੇਤ ਭਾਜਪਾ, ਮੋਦੀ ਅਤੇ ਅਮਿਤ ਸ਼ਾਹ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸਕਿੰਦਰ ਸਿੰਘ ਸਹੇੜੀ, ਅਮਨਦੀਪ ਸਿੰਘ ਮਾਂਗਟ, ਭੁਪਿੰਦਰ ਸਿੰਘ ਭੂਰਾ, ਜਗਤਾਰ ਸਿੰਘ ਘੰੜੂਆਂ, ਸਮਸ਼ੇਰ ਸਿੰਘ ਮੰਗੀ, ਗੁਰਮੀਤ ਸਿੰਘ, ਵਿਸ਼ਾਲ ਕਸਯੱਪ, ਪੰਚਾਇਤ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ ਜਟਾਣਾ, ਕਿ੍ਸ਼ਨ ਕੁਮਾਰ, ਡਾ: ਨਿਰਪਾਲ ਸਿੰਘ ਮੰਡੇਰ, ਭਾਗ ਸਿੰਘ ਇਟਲੀ ਸਲੇਮਪੁਰ, ਪ੍ਰਸ਼ੋਤਮ ਸਿੰਘ ਮਾਹਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਕੰਗ ਇਟਲੀ, ਚੈਲ ਸਿੰਘ ਭੰਗੂ ਚੂਹੜਮਾਜਰਾ ਆਦਿ ਵੀ ਹਾਜ਼ਰ ਸਨ |