05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਵਿਧਾਇਕ ਦਿਨੇਸ਼ ਚੱਢਾ ਨੇ ਡੂਮੇਵਾਲ ਵਿਖੇ ਆਧੁਨਿਕ ਖੇਡ ਸਟੇਡੀਅਮ ਦਾ ਕਰਵਾਇਆ ਕੰਮ ਆਰੰਭ <br/>

Ad Position 21
No active advertisement
ਡੂਮੇਵਾਲ ਵਿਖੇ ਸਟੇਡੀਅਮ ਦੇ ਕੰਮ ਦੀ ਸ਼ੁਰੂਆਤ ਦੌਰਾਨ ਵਿਧਾਇਕ ਦਿਨੇਸ਼ ਚੱਢਾ ਤੇ ਪੰਚਾਇਤ ਮੈਂਬਰ | ਤਸਵੀਰ : ਗੁਰਬੀਰ ਵਾਲੀਆ <br/> 27-04-2026
ਕਾਹਨਪੁਰ ਖੂਹੀ, 26 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਪਿੰਡ ਪੱਧਰ 'ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਡੂਮੇਵਾਲ ਵਿਚ ਲਗਭਗ 47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਵਿਧਾਇਕ ਚੱਢਾ ਨੇ ਕਿਹਾ ਕਿ ਪਹਿਲਾਂ ਪਿੰਡਾਂ ਦੇ ਖੇਡ ਮੈਦਾਨ ਘੱਟ ਸਹੂਲਤਾਂ ਵਾਲੇ ਹੁੰਦੇ ਸਨ ਅਤੇ ਉਨ੍ਹਾਂ 'ਤੇ ਖ਼ਰਚ ਵੀ ਬਹੁਤ ਘੱਟ ਹੁੰਦਾ ਸੀ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੇਠ ਖਿਡਾਰੀਆਂ ਲਈ ਉੱਚ ਮਿਆਰੀ ਸਹੂਲਤਾਂ ਵਾਲੇ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿਚ ਖੇਡਾਂ ਨੂੰ ਨਵੀਂ ਦਿਸ਼ਾ ਮਿਲੇਗੀ | ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਚ ਇੰਟਰਨੈਸ਼ਨਲ ਮਿਆਰ ਦਾ ਰਨਿੰਗ ਟਰੈਕ, ਵਾਲੀਬਾਲ ਅਤੇ ਕਬੱਡੀ ਮੈਦਾਨ, ਫਿਟਨੈੱਸ ਜ਼ੋਨ, ਡਰੈੱਸਿੰਗ ਰੂਮ, ਸਾਫ਼ ਪੀਣ ਯੋਗ ਪਾਣੀ, ਸੋਲਰ ਲਾਈਟਿੰਗ ਅਤੇ ਸੁਰੱਖਿਆ ਲਈ ਬਾਊਾਡਰੀ ਵਾਲ ਬਣਾਈ ਜਾਵੇਗੀ | ਇਸ ਤੋਂ ਇਲਾਵਾ ਰੇਨ ਵਾਟਰ ਹਾਰਵੈਸਟਿੰਗ ਅਤੇ ਡਰੇਨੇਜ ਸਿਸਟਮ ਵੀ ਤਿਆਰ ਕੀਤਾ ਜਾਵੇਗਾ ਤਾਂ ਜੋ ਮੈਦਾਨ ਹਰ ਮੌਸਮ ਵਿਚ ਵਰਤੋਂ ਯੋਗ ਰਹੇ | ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਕਿਉਂਕਿ ਖੇਡਾਂ ਸਿਹਤਮੰਦ ਜੀਵਨ ਦੇ ਨਾਲ ਨਸ਼ਿਆਂ ਤੋਂ ਦੂਰ ਰੱਖਣ ਵਿਚ ਵੀ ਮਦਦਗਾਰ ਹਨ |

Ad Position 22
No active advertisement
ਪਿਛਲੀ ਖ਼ਬਰ ਛੇਵਾਂ ਵਿਸ਼ਾਲ ਭਗਵਤੀ ਜਾਗਰਣ ਸਮਾਪਤ <br/> ਅਗਲੀ ਖ਼ਬਰ ਮਾਮਲਾ ਡੇਰਾਬੱਸੀ ਹਲਕੇ ਵਿਖੇ ਵੋਟਰ ਸੂਚੀਆਂ ਦੀਆਂ ਗੜਬੜੀ ਦੀਆਂ ਸ਼ਿਕਾਇਤਾਂ ਦਾ ਰਾਜ ਚੋਣ ਕਮਿਸ਼ਨ ਸ਼ਿਕਾਇਤਾਂ ਮਿਲਣ 'ਤ...
Ad Position 24