05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਭੂਰੀਵਾਲਿਆਂ ਦੇ 24ਵੇਂ ਨਿਰਮਾਣ ਦਿਵਸ ਸਮਾਗਮ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ <br/>

Ad Position 21
No active advertisement
ਅਜੀਤ ਡੈਸਕ 27-04-2026
ਨੂਰਪੁਰ ਬੇਦੀ, 26 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮਸਾਗਰ ਭੂਰੀਵਾਲੇ ਗੁਰਗੱਦੀ ਪ੍ਰਪੰਰਾ (ਗਰੀਬਦਾਸੀਯ ਸੰਪਰਦਾਇ) ਦੇ ਤੀਜੇ ਗੁਰਗੱਦੀ ਗੱਦੀਨਸ਼ੀਨ ਬ੍ਰਹਮਲੀਨ ਸ੍ਰੀ ਸਤਿਗੁਰੂ ਬ੍ਰਹਮਾ ਨੰਦ (ਗਊਆਂ ਵਾਲੇ) ਭੂਰੀਵਾਲਿਆ ਦੇ 24ਵੇਂ ਨਿਰਮਾਣ ਦਿਵਸ ਸੰਬੰਧੀ ਵਿਸ਼ਾਲ ਤਿੰਨ ਰੋਜ਼ਾ ਸੰਤ ਸਮਾਗਮ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਮਿਤੀ 29, 30 ਅਪ੍ਰੈਲ ਅਤੇ 1 ਮਈ ਨੂੰ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਲਈ ਰੋਜ਼ਾਨਾ ਚੱਲ ਰਹੀ ਸੇਵਾ ਵਿਚ ਇਲਾਕੇ ਦੀਆਂ ਸੰਗਤਾਂ ਅਤੇ ਸੇਵਾਦਾਰ ਵਲੋਂ ਪਹੁੰਚ ਕੇ ਸੇਵਾ ਕੀਤੀ ਜਾ ਰਹੀ ਹੈ | ਉਕਤ ਸਮਾਗਮ ਸੰਬੰਧੀ ਭੂਰੀਵਾਲੇ ਗਰੀਬਦਾਸੀ ਐਜੂਕੇਸ਼ਨ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ 29 ਅਪ੍ਰੈਲ ਨੂੰ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ ਜਗਤ ਗੁਰੂ ਅਚਾਰੀਆ ਬਾਬਾ ਗਰੀਬਦਾਸ ਦੀ ਰਚਿਤ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਨਗੇ | 30 ਅਪ੍ਰੈਲ ਨੂੰ ਮੱਧ ਦੀ ਬਾਣੀ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਸ੍ਰੀ ਸਤਿਗੁਰੂ ਬ੍ਰਹਮਾ ਨੰਦ (ਗਊਆਂ ਵਾਲੇ) ਭੂਰੀਵਾਲਿਆਂ ਦੀ ਯਾਦ ਨੂੰ ਸਮਰਪਿਤ ਪੀ. ਜੀ.ਆਈ ਚੰਡੀਗੜ੍ਹ ਦੇ ਮਾਹਿਰ ਡਾਕਟਰਾਂ ਦੀ ਬਲੱਡ ਬੈਂਕ ਦੀ ਟੀਮ ਵਲੋਂ ਖ਼ੂਨਦਾਨ ਅਤੇ ਹੋਮਿਓਪੈਥਿਕ, ਐਲੋਪੈਥਿਕ ਕੈਂਪ ਲਗਾਇਆ ਜਾਵੇਗਾ | ਸੰਤ ਸਮਾਗਮ ਦੀ ਸਮਾਪਤੀ ਵਾਲੇ ਦਿਨ 1 ਮਈ ਨੂੰ ਆਰੰਭ ਬਾਣੀ ਦੇ ਸੰਪੂਰਨ ਅਖੰਡ ਪਾਠ ਸਾਹਿਬ ਦੇ ਭੋਗ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਵਲੋਂ ਪਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਬੈਂਸ ਵਲੋਂ ਗਾਇਕ ਗੁਰਮੁੱਖ ਮਟੌਰ ਦੇ ਗੀਤ ਦਾ ਪੋਸਟਰ ਜਾਰੀ <br/> ਅਗਲੀ ਖ਼ਬਰ ਛੇਵਾਂ ਵਿਸ਼ਾਲ ਭਗਵਤੀ ਜਾਗਰਣ ਸਮਾਪਤ <br/>
Ad Position 24