ਪੁਰਖਾਲੀ, 26 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਆਯੂਸ਼ਮਾਨ ਅਰੋਗਿਆ ਕੇਂਦਰ ਹਿਰਦਾਪੁਰ ਦੀ ਟੀਮ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਕਕੌਟ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐਸ.ਆਈ. ਜਗਦੀਸ਼ ਸਿੰਘ, ਹੈਲਥ ਵਰਕਰ ਵਿਸ਼ਾਲ ਮੋਹਨ ਸ਼ਰਮਾ, ਸੀ. ਐਚ. ਓ. ਰਾਜਪਾਲ ਕੌਰ ਅਤੇ ਐਲ ਐਚ ਵੀ ਪਰੋਮਿਲਾ ਦੇਵੀ ਵਲੋਂ ਬੱਚਿਆਂ ਨੂੰ ਵੈਕਟਰ ਅਤੇ ਵਾਟਰ ਬੋਰਨ ਬਿਮਾਰੀਆਂ ਸੰਬੰਧੀ ਜਾਗਰੂਕ ਗਿਆ | ਕੈਂਪ ਵਿਚ ਬੱਚਿਆਂ ਨੂੰ ਡੇਗੂ ਅਤੇ ਮਲੇਰੀਆ ਦੇ ਲੱਛਣਾਂ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਅਤੇ ਡੇਂਗੂ ਮਾਦਾ ਏਡੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਉਨ੍ਹਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲ਼ੇ ਦੁਆਲੇ ਸਾਫ਼ ਅਤੇ ਗੰਦਾ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ, ਤਾਂ ਜੋ ਮੱਛਰ ਪੈਦਾ ਨਾ ਹੋ ਸਕੇ | ਉਨ੍ਹਾਂ ਕਿਹਾ ਕਿ ਸਾਨੂੰ ਮੱਛਰਾਂ ਤੋਂ ਬਚਣ ਲਈ ਮੱਛਰਦਾਨੀਆਂ, ਮੱਛਰ ਮਾਰ ਕਰੀਮਾਂ, ਮੱਛਰ ਮਾਰ ਦਵਾਈਆਂ ਅਤੇ ਪੂਰੀਆਂ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਤਾਂ ਜੋ ਮੱਛਰ ਸਾਨੂੰ ਕੱਟ ਨਾ ਸਕੇ ਅਤੇ ਇਸ ਬਿਮਾਰੀ ਤੋਂ ਬਚਾਅ ਹੋ ਸਕੇ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਪੋਸਟਰ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਸਕੂਲ ਮੁਖੀ ਭੋਲੀ ਸੇਖੋਂ, ਕੰਪਿਊਟਰ ਅਧਿਆਪਕ ਜਸਮੇਲ ਸਿੰਘ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ |