ਸ੍ਰੀ ਚਮਕੌਰ ਸਾਹਿਬ, 26 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ(ਬ) ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਐਸ. ਐਸ. ਪੀ. ਹਰਮੋਹਣ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਿਜਲੀ ਦੀ ਨਿਰੰਤਰ ਸਪਲਾਈ ਦੇਣ ਦੇ ਕੀਤੇ ਦਾਅਵਿਆਂ ਦੀ ਫ਼ੂਕ ਨਿਕਲ ਚੁੱਕੀ ਹੈ | ਉਨ੍ਹਾਂ ਕਿਹਾ ਕਿ ਰਾਤਾਂ ਨੂੰ 6 ਤੋਂ 8 ਘੰਟਿਆਂ ਦੇ ਲੱਗ ਰਹੇ ਕੱਟ ਕਾਰਨ ਲੋਕ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਅਜੇ ਅਪ੍ਰੈਲ ਚੱਲ ਰਿਹਾ ਹੈ ਅਤੇ ਝੋਨੇ ਦੀ ਲਵਾਈ ਵੀ ਸ਼ੁਰੂ ਨਹੀਂ ਹੋਈ, ਉਸ ਦੇ ਬਾਵਜੂਦ ਲੱਗ ਰਹੇ ਕੱਟ ਸਰਕਾਰ ਦੀ ਅਸਫਲਤਾ ਦੀ ਨਿਸ਼ਾਨੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਡੇ ਵੱਡੇ ਦਾਅਵੇ ਕਰਨ ਦੀ ਬਜਾਏ ਉਨਾਂ ਨੂੰ ਅਮਲੀ ਜਾਮਾ ਪਹਿਨਾਉਣ ਕਿਉਂਕਿ ਅਜੇ ਝੋਨੇ ਦੀ ਲਵਾਈ ਵੀ ਸ਼ੁਰੂ ਹੋਣੀ ਹੈ |