05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਵਿਧਾਇਕ ਦਿਨੇਸ਼ ਚੱਢਾ ਸੱਤ ਨਰਾਇਣ ਮੰਦਰ ਵਿਖੇ ਹੋਏ ਨਤਮਸਤਕ ਸ੍ਰੀਮਦ ਭਾਗਵਤ ਕਥਾ ਸ਼ਰਧਾਪੂਰਵਕ ਸੰਪੰਨ <br/>

Ad Position 21
No active advertisement
ਅਜੀਤ ਡੈਸਕ 27-04-2026
ਰੂਪਨਗਰ, 26 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸਥਾਨਕ ਸੱਤ ਨਰਾਇਣ ਮੰਦਰ ਵਿਚ ਨੌਜਵਾਨ ਬ੍ਰਾਹਮਣ ਸਭਾ ਅਤੇ ਸਮੁੱਚੇ ਬ੍ਰਾਹਮਣ ਸਮਾਜ ਵਲੋਂ ਪਰਸ਼ੂਰਾਮ ਜਯੰਤੀ ਦੇ ਪਵਿੱਤਰ ਮੌਕੇ 'ਤੇ ਕਰਵਾਈ ਗਈ ਸ਼੍ਰੀਮਦ ਭਾਗਵਤ ਕਥਾ ਅੱਜ ਧਾਰਮਿਕ ਮਾਹੌਲ ਵਿਚ ਸੰਪੰਨ ਹੋ ਗਈ | ਕਥਾ ਦੇ ਅੰਤਿਮ ਦਿਨ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਮੰਦਰ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਸ਼੍ਰੀਮਦ ਭਾਗਵਤ ਕਥਾ ਵਰਗੇ ਆਯੋਜਨ ਲੋਕਾਂ ਨੂੰ ਆਪਣੇ ਧਰਮ ਅਤੇ ਸੰਸਕਾਰਾਂ ਨਾਲ ਜੋੜਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਜੀਵਨ ਮਾਰਗ ਦੀ ਪ੍ਰੇਰਣਾ ਦਿੰਦੇ ਹਨ | ਕਥਾ ਦੇ ਅੰਤਿਮ ਦਿਨ ਵਿ੍ੰਦਾਵਨ ਤੋਂ ਪਹੁੰਚੇ ਪ੍ਰਸਿੱਧ ਕਥਾਵਾਚਕ ਸਵਾਮੀ ਦੀਨ ਬੰਧੂ ਦਾਸ ਨੇ ਕਿਹਾ ਕਿ ਸ਼੍ਰੀਮਦ ਭਾਗਵਤ ਕਥਾ ਸਿਰਫ਼ ਇੱਕ ਧਾਰਮਿਕ ਗ੍ਰੰਥ ਨਹੀਂ, ਸਗੋਂ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲਾ ਅਧਿਆਤਮਿਕ ਮਾਰਗ ਦਰਸ਼ਕ ਹੈ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਸਰੂਪਾ ਅਨੰਦ ਜੀ ਮਹਾਰਾਜ ਵਲੋਂ ਵੀ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਚੇਅਰਮੈਨ ਭਾਗ ਸਿੰਘ ਮਦਾਨ, ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਵਾਹੀ, ਯੂਥ ਕੋਆਰਡੀਨੇਟਰ ਚੇਤਨ ਕਾਲੀਆ, ਸ਼ਿਵ ਕੁਮਾਰ ਸੈਣੀ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਵਰਕਰਾਂ ਦੀ ਹੰਗਾਮੀ ਮੀਟਿੰਗ <br/> ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ <br/>
Ad Position 24