31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਖ਼ਾਲਸਾ ਮਾਡਲ ਸਕੂਲ ਵਿਖੇ ਇੰਟਰ ਹਾਊਸ ਪੰਜਾਬੀ ਮੇਲਾ ਕਰਵਾਇਆ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਹਾਸਿਲ ਕੀਤਾ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 28-04-2026
ਰੂਪਨਗਰ, 27 ਅਪ੍ਰੈਲ (ਸਤਨਾਮ ਸਿੰਘ ਸੱਤੀ)-ਖ਼ਾਲਸਾ ਮਾਡਲ ਸਕੂਲ ਵਿਖੇ ਇੰਟਰ ਹਾਊਸ ਪੰਜਾਬੀ ਮੇਲਾ ਕਰਵਾਇਆ ਗਿਆ, ਜਿਸ ਵਿਚ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਮਾਡਲ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ ਗਏ ਅਤੇ ਉਨ੍ਹਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ ਗਈ | ਮੁਕਾਬਲਿਆਂ ਵਿਚ ਤੀਜੀ ਜਮਾਤ ਵਿਚ ਰਵਦੀਪ ਕੌਰ ਤੇ ਜਸਨੂਰ ਕੌਰ ਨੇ ਪਹਿਲਾ ਸਥਾਨ, ਅਮਨਜੋਤ ਕੌਰ ਤੇ ਯੁਵਰਾਜ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ | ਚੌਥੀ ਜਮਾਤ ਵਿਚ ਪ੍ਰੀਅਲ ਤੇ ਜਸਵੀਰ ਸਿੰਘ ਨੇ ਪਹਿਲਾ ਸਥਾਨ, ਏਾਜਲਦੀਪ ਕੌਰ ਤੇ ਗੁਰਜੋਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ | ਪੰਜਵੀਂ ਜਮਾਤ ਵਿਚ ਖੁਸ਼ਪ੍ਰੀਤ ਕੌਰ ਤੇ ਰਿਵੀਕਾ ਨੇ ਪਹਿਲਾ ਸਥਾਨ, ਗੁਰਸਿਮਰਨ ਕੌਰ ਤੇ ਅਰਲੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਛੇਵੀਂ ਜਮਾਤ ਵਿਚ ਹਰਪ੍ਰੀਤ ਕੌਰ ਤੇ ਗੁਰਪ੍ਰੀਤ ਕੌਰ ਨੇ ਪਹਿਲਾ ਸਥਾਨ, ਕਿ੍ਤੀਕਾ ਤੇ ਕਾਜਲ ਨੇ ਦੂਜਾ ਸਥਾਨ ਹਾਸਲ ਕੀਤਾ | ਸੱਤਵੀਂ ਜਮਾਤ ਵਿਚ ਹਰਵੀਰ ਸਿੰਘ ਤੇ ਪਿ੍ਤਿਕਾ ਨੇ ਪਹਿਲਾ ਸਥਾਨ, ਸਹਿਜਪ੍ਰੀਤ ਕੌਰ, ਸਿਮਰਨਪ੍ਰੀਤ ਸਿੰਘ ਤੇ ਹਰਸਿਮਰਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਅੱਠਵੀਂ ਜਮਾਤ ਵਿਚ ਪ੍ਰਭਜੋਤ ਤੇ ਲਵੰਨਿਆ ਨੇ ਪਹਿਲਾ ਸਥਾਨ, ਅਨੰਨਿਆ ਤੇ ਕੋਮਲ ਨੇ ਦੂਜਾ ਸਥਾਨ ਹਾਸਲ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਓਵਰਆਲ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਸਥਾਨ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਦੂਜਾ ਸਥਾਨ ਹਾਸਲ ਕੀਤਾ | ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਮੁਕਾਬਲਿਆਂ ਵਿਚ ਅਮਰਜੀਤ ਕੌਰ ਅਤੇ ਬਲਵਿੰਦਰ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ | ਪਿ੍ੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਦੀਆਂ ਹਨ | ਇਸ ਮੌਕੇ ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਸੁਖਪ੍ਰੀਤ ਕੌਰ, ਮਨਪ੍ਰੀਤ ਕੌਰ, ਗੀਤਾ ਰਾਣੀ, ਗੁਰਵਿੰਦਰ ਕੌਰ, ਕਰਮਜੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਬਾਣੀ ਵਿਸ਼ੇ 'ਤੇ ਲੇਖ ਰਚਨਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾ ਲੜਾਉਣ ਅਤੇ ਸੁਡੌਲ ਸਰੀਰ ਮੁਕਾਬਲੇ ਕਰਵਾਏ
Ad Position 24