31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

7 ਸੰਸਦ ਮੈਂਬਰਾਂ ਦਾ ਭਾਜਪਾ 'ਚ ਜਾਣਾ 'ਆਪ' ਦੀਆਂ ਗ਼ਰੀਬ ਵਿਰੋਧੀ ਨੀਤੀਆਂ ਦਾ ਨਤੀਜਾ- ਸੰਧੂ

Ad Position 21
No active advertisement
ਅਜੀਤ ਡੈਸਕ 28-04-2026
ਮੋਰਿੰਡਾ, 27 ਅਪ੍ਰੈਲ (ਪਿ੍ਤਪਾਲ ਸਿੰਘ)-ਜੇਕਰ ਅਮੀਰ ਲੋਕਾਂ ਦੀ ਥਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਟਿਕਟਾਂ ਦਿੱਤੀਆਂ ਹੁੰਦੀਆਂ ਤਾਂ ਅੱਜ 7 ਰਾਜ ਸਭਾ ਮੈਂਬਰ ਪਾਰਟੀ ਨੂੰ ਛੱਡ ਕੇ ਕਿਸੇ ਹੋਰ ਪਾਰਟੀ ਵਿਚ ਨਾ ਜਾਂਦੇ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਸ੍ਰੀ ਸੰਧੂ ਨੇ ਕਿਹਾ ਕਿ ਆਮ ਲੋਕਾਂ ਦੀ ਪਾਰਟੀ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਪਾਰਟੀ ਦੇ ਜੁਝਾਰੂ ਵਰਕਰਾਂ ਦੀ ਕਦਰ ਨਹੀਂ ਪਾਈ ਸਗੋਂ ਅਮੀਰ ਬੰਦੇ ਲੱਭ ਕੇ ਉਨ੍ਹਾਂ ਨੂੰ ਰਾਜ ਸਭਾ ਵਿਚ ਭੇਜਿਆ | ਉਹ ਅਮੀਰ ਰਾਜ ਸਭਾ ਮੈਂਬਰਾਂ ਵਲੋਂ ਕੇਂਦਰ ਸਰਕਾਰ ਦੀਆਂ ਈ.ਡੀ. ਵਰਗੀਆਂ ਏਜੰਸੀਆਂ ਦੇ ਡਰ ਕਾਰਨ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ | ਸ੍ਰੀ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਗਰੀਬ ਤੇ ਆਮ ਲੋਕਾਂ ਦੇ ਵਿਰੁੱਧ ਹਨ | ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਗਰੀਬ ਤੇ ਆਮ ਲੋਕਾਂ ਦੇ ਹੱਕਾਂ ਲਈ ਕੰਮ ਕੀਤਾ ਹੈ | ਅਕਾਲੀ ਦਲ ਦੇ ਰਾਜ ਸਮੇਂ ਬਿਜਲੀ ਪੂਰੀ ਤਰ੍ਹਾਂ ਸਰਪ੍ਰਸਤ ਸੀ ਤੇ 24 ਘੰਟੇ ਬਿਜਲੀ ਸਪਲਾਈ ਰਹਿੰਦੀ ਸੀ ਪਰ ਅੱਜ ਬਿਜਲੀ ਦੇ ਵੱਡੇ-ਵੱਡੇ ਕੱਟਾਂ ਕਾਰਨ ਜਿੱਥੇ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ ਉਥੇ ਛੋਟੇ ਤੇ ਵੱਡੇ ਕਾਰੋਬਾਰੀਆਂ ਦਾ ਕਾਰੋਬਾਰ ਚੌਪਟ ਹੋ ਕੇ ਰਹਿ ਗਿਆ ਹੈ | ਹਰਮੋਹਣ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਤੋਂ ਤੰਗ ਹੋ ਗਏ ਹਨ | ਪੰਜਾਬ ਦੇ ਲੋਕ ਹੁਣ ਮੁੜ ਪੰਜਾਬ ਵਿਚ ਖੇਤਰੀ ਪਾਰਟੀ ਅਕਾਲੀ ਦਲ ਦਾ ਰਾਜ ਚਾਹੁੰਦੇ ਹਨ | 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਸਾਬਕਾ ਕੌਂਸਲਰ ਜਗਪਾਲ ਸਿੰਘ ਜੋਲੀ, ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਸਾਬਕਾ ਸਰਪੰਚ ਸੁਰਜੀਤ ਸਿੰਘ ਤਾਜਪੁਰ, ਸਰਪੰਚ ਦਵਿੰਦਰ ਸਿੰਘ ਮਝੈਲ, ਹਰਚੰਦ ਸਿੰਘ ਡੂਮਛੇੜੀ ਅਤੇ ਹਰਪ੍ਰੀਤ ਸਿੰਘ ਸੰਗਤਪੁਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸੱਤਿਆ ਦੇਵੀ ਬਿਰਧ ਆਸ਼ਰਮ 'ਚ ਲਗਾਇਆ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਬਾਣੀ ਵਿਸ਼ੇ 'ਤੇ ਲੇਖ ਰਚਨਾ ਮੁਕਾਬਲੇ ਕਰਵਾਏ
Ad Position 24