31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 28-04-2026
ਰੂਪਨਗਰ, 27 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 28 ਅਪ੍ਰੈਲ 2026 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਪ੍ਰਫੈਕਟ ਮੀਡੀਆ ਕੰਪਨੀ ਵਲੋਂ ਟੈਕਨੀਸ਼ੀਅਨ (ਕੇਵਲ ਪੁਰਸ਼ਾਂ ਲਈ) ਦੀਆਂ 3 ਅਸਾਮੀਆਂ ਦੀ ਭਰਤੀ ਲਈ ਦਸਵੀਂ/ਬਾਰ੍ਹਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ | ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 8000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ | ਉਮੀਦਵਾਰ ਦੀ ਉਮਰ 18 ਤੋਂ 28 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਆਫਿਸ ਅਸਿਸਟੈਂਟ ਦੀਆਂ 4 ਅਸਾਮੀਆਂ ਲਈ ਕੋਈ ਵੀ ਗ੍ਰੈਜੂਏਟ ਪਾਸ ਅਤੇ ਬੇਸਿਕ ਕੰਪਿਊਟਰ ਕੋਰਸ ਪਾਸ ਉਮੀਦਵਾਰ ਦੀ ਇੰਟਰਵਿਊ ਲਈ ਜਾਵੇਗੀ | ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ | ਉਮੀਦਵਾਰ ਦੀ ਉਮਰ 18 ਤੋਂ 28 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ | ਨੌਕਰੀ ਕਰਨ ਦਾ ਸਥਾਨ ਰੂਪਨਗਰ ਹੈ | ਉਮੀਦਵਾਰ ਜ਼ਿੰਮੇਵਾਰ, ਚੰਗੀ ਕੰਮਿਊਨੀਕੇਸ਼ਨ ਸਕਿੱਲ ਵਾਲਾ, ਸਹੀ ਵਿਆਖਿਆ ਕਰਨ ਵਾਲਾ ਅਤੇ ਇਮਾਨਦਾਰ ਹੋਣਾ ਚਾਹੀਦਾ ਹੈ | ਇਸ ਕੈਂਪ ਵਿਚ ਪੁਰਸ਼ ਅਤੇ ਔਰਤਾਂ ਦੋਵੇਂ ਇੰਟਰਵਿਊ ਲਈ ਆ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੈ | ਵਧੇਰੇ ਜਾਣਕਾਰੀ ਲਈ ਹੈਲਪਲਾਈਨ 01881-222104 'ਤੇ ਸੰਪਰਕ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਨਗਰ ਘਨੌਲੀ ਦਾ ਨੌਜਵਾਨ ਭੇਤਭਰੀ ਹਾਲਤ 'ਚ ਲਾਪਤਾ • ਨੌਜਵਾਨ ਦਾ ਸਾਈਕਲ ਚੱਪਲਾਂ ਤੇ ਮੋਬਾਈਲ ਬਰਾਮਦ ਅਗਲੀ ਖ਼ਬਰ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਸਵਾਮੀ ਚੇਤਨਾ ਨੰਦ ਭੂਰੀਵਾਲੇ
Ad Position 24