31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਜਨਗਣਨਾ-2027 ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 28-04-2026
ਰੂਪਨਗਰ, 27 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਜਨਗਣਨਾ-2027 ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੀਟਿੰਗ ਵਿਚ ਅਫ਼ਸਰਾਂ ਨੂੰ ਜਨਗਣਨਾ ਪ੍ਰਕਿਰਿਆ ਦੇ ਪ੍ਰਸ਼ਾਸਨਿਕ ਪਹਿਲੂਆਂ ਅਤੇ ਤਕਨੀਕੀ ਬਾਰੀਕੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜਨਗਣਨਾ ਦੀ ਪੂਰੀ ਕਾਰਵਾਈ ਹਾਈ-ਟੈਕ ਤਰੀਕੇ ਨਾਲ 'ਡਿਜੀਟਲ ਮੋਡ' ਰਾਹੀਂ ਪੂਰੀ ਕੀਤੀ ਜਾਵੇਗੀ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਕਿ ਆਮ ਲੋਕਾਂ ਦੀ ਸਹੂਲਤ ਲਈ 'ਸਵੈ-ਗਣਨਾ' ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਸਬੰਧੀ ੀਵਵਬਤ://ਤਕ.ਫਕਅਤਚਤ.ਪਰਡ.ਜਅ/ ਪੋਰਟਲ, 30 ਅਪ੍ਰੈਲ ਤੋਂ 14 ਮਈ 2026 ਤੱਕ ਖੁੱਲ੍ਹੇਗਾ, ਜਿਸ ਰਾਹੀਂ ਕੋਈ ਵੀ ਵਿਅਕਤੀ ਘਰ ਬੈਠੇ ਹੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ | ਉਨ੍ਹਾਂ ਦੱਸਿਆ ਕਿ 11 ਅੰਕਾਂ ਦਾ ਐੱਸ.ਈ.ਆਈ.ਡੀ. (ਸੈਲਫ ਐਨਿਊਐਮਰੇਸ਼ਨ) ਜਨਰੇਟ ਹੋਵੇਗਾ | ਜਿਸ ਨੂੰ ਸੰਭਾਲ ਕੇ ਰੱਖਿਆ ਜਾਵੇ ਜਦੋਂ ਗਿਣਤੀਕਾਰ ਤੁਹਾਡੇ ਘਰ ਆਏ ਤਾਂ ਉਹ ਤੁਹਾਡੇ ਦੁਆਰਾ ਦਿੱਤੇ ਗਏ ਵੇਰਵਿਆਂ ਦੀ ਪੁਸ਼ਟੀ ਕਰ ਸਕੇ | ਇਸ ਤੋਂ ਬਾਅਦ ਗਿਣਤੀਕਾਰਾਂ ਵਲੋਂ 15 ਮਈ ਤੋਂ 13 ਜੂਨ ਤੱਕ ਫੀਲਡ ਸਰਵੇ ਸ਼ੁਰੂ ਕੀਤਾ ਜਾਵੇਗਾ | ਜਨਗਣਨਾ ਲਈ ਤਾਇਨਾਤ ਅਮਲੇ ਲਈ ਸਿਖਲਾਈ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਫੀਲਡ ਟਰੇਨਰਾਂ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਟਰੇਨਿੰਗ ਬੇਹੱਦ ਮਹੱਤਵਪੂਰਨ ਹੈ ਕਿਉਂਕਿ ਇਹ ਸਿਖਿਆਰਥੀ ਹੀ ਫੀਲਡ ਵਿਚ ਜਾ ਕੇ ਘਰ-ਘਰ ਜਨਗਣਨਾ ਸਬੰਧੀ ਮੋਬਾਈਲ ਐਪ ਵਿਚ ਡਾਟਾ ਇੰਦਰਾਜ ਕਰਨਗੇ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਰਾਸ਼ਟਰੀ ਮਹੱਤਵ ਦੇ ਕਾਰਜ ਨੂੰ ਪੂਰੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ | ਇਸ ਮੌਕੇ ਡਿਪਟੀ ਡਾਇਰੈਕਟਰ ਜਨਗਣਨਾ ਵਿਭਾਗ ਚੰਡੀਗੜ੍ਹ ਰੂਚੀ ਗੁਪਤਾ, ਜ਼ਿਲ੍ਹਾ ਅੰਕੜਾ ਅਫ਼ਸਰ ਹਰਮੇਸ਼ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੇਰਕਾ ਵਲੋਂ ਦੁੱਧ ਦੀ ਸਪਲਾਈ ਪ੍ਰਭਾਵਿਤ ਕਰਨਾ ਮੰਦਭਾਗਾ-ਰਾਣਾ ਕੇ.ਪੀ. ਅਗਲੀ ਖ਼ਬਰ ਦਸਮੇਸ਼ ਨਗਰ ਘਨੌਲੀ ਦਾ ਨੌਜਵਾਨ ਭੇਤਭਰੀ ਹਾਲਤ 'ਚ ਲਾਪਤਾ • ਨੌਜਵਾਨ ਦਾ ਸਾਈਕਲ ਚੱਪਲਾਂ ਤੇ ਮੋਬਾਈਲ ਬਰਾਮਦ
Ad Position 24